1
ਫ਼ਿਲਿੱਪੀਆਂ ਨੂੰ 2:3-4
ਪਵਿੱਤਰ ਬਾਈਬਲ O.V. Bible (BSI)
ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ
Compare
Explore ਫ਼ਿਲਿੱਪੀਆਂ ਨੂੰ 2:3-4
2
ਫ਼ਿਲਿੱਪੀਆਂ ਨੂੰ 2:5
ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ
Explore ਫ਼ਿਲਿੱਪੀਆਂ ਨੂੰ 2:5
3
ਫ਼ਿਲਿੱਪੀਆਂ ਨੂੰ 2:6-8
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ
Explore ਫ਼ਿਲਿੱਪੀਆਂ ਨੂੰ 2:6-8
4
ਫ਼ਿਲਿੱਪੀਆਂ ਨੂੰ 2:13
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ
Explore ਫ਼ਿਲਿੱਪੀਆਂ ਨੂੰ 2:13
5
ਫ਼ਿਲਿੱਪੀਆਂ ਨੂੰ 2:9-11
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੁ ਹੈ! ।।
Explore ਫ਼ਿਲਿੱਪੀਆਂ ਨੂੰ 2:9-11
6
ਫ਼ਿਲਿੱਪੀਆਂ ਨੂੰ 2:14-15
ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ
Explore ਫ਼ਿਲਿੱਪੀਆਂ ਨੂੰ 2:14-15
7
ਫ਼ਿਲਿੱਪੀਆਂ ਨੂੰ 2:12
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ
Explore ਫ਼ਿਲਿੱਪੀਆਂ ਨੂੰ 2:12
Home
Bible
Plans
Videos