ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ
ਕਰਦਾ ਹੈ,
ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ,
ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ
ਰੱਖਦਾ ਹੈ।
ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ,
ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ
ਹੈਂ।