1
ਜ਼ਬੂਰਾਂ ਦੀ ਪੋਥੀ 91:2
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
Compare
Explore ਜ਼ਬੂਰਾਂ ਦੀ ਪੋਥੀ 91:2
2
ਜ਼ਬੂਰਾਂ ਦੀ ਪੋਥੀ 91:1
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
Explore ਜ਼ਬੂਰਾਂ ਦੀ ਪੋਥੀ 91:1
3
ਜ਼ਬੂਰਾਂ ਦੀ ਪੋਥੀ 91:15
ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ
Explore ਜ਼ਬੂਰਾਂ ਦੀ ਪੋਥੀ 91:15
4
ਜ਼ਬੂਰਾਂ ਦੀ ਪੋਥੀ 91:11
ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਭਈ ਓਹ ਤੇਰੀਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਛਿਆ ਕਰਨ।
Explore ਜ਼ਬੂਰਾਂ ਦੀ ਪੋਥੀ 91:11
5
ਜ਼ਬੂਰਾਂ ਦੀ ਪੋਥੀ 91:4
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ।
Explore ਜ਼ਬੂਰਾਂ ਦੀ ਪੋਥੀ 91:4
6
ਜ਼ਬੂਰਾਂ ਦੀ ਪੋਥੀ 91:9-10
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ। ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ।
Explore ਜ਼ਬੂਰਾਂ ਦੀ ਪੋਥੀ 91:9-10
7
ਜ਼ਬੂਰਾਂ ਦੀ ਪੋਥੀ 91:3
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ, ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
Explore ਜ਼ਬੂਰਾਂ ਦੀ ਪੋਥੀ 91:3
8
ਜ਼ਬੂਰਾਂ ਦੀ ਪੋਥੀ 91:7
ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
Explore ਜ਼ਬੂਰਾਂ ਦੀ ਪੋਥੀ 91:7
9
ਜ਼ਬੂਰਾਂ ਦੀ ਪੋਥੀ 91:5-6
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ, ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ।
Explore ਜ਼ਬੂਰਾਂ ਦੀ ਪੋਥੀ 91:5-6