ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ, ਨਾ ਓਹਨਾਂ ਆਪਣੇ ਖੂਨਾਂ ਤੋਂ, ਨਾ ਆਪਣੀਆਂ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ, ਨਾ ਆਪਣੀਆਂ ਚੋਰੀਆਂ ਤੋਂ ਤੋਬਾ ਕੀਤੀ।।