ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ ਕਿਉਂ ਜੋ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ