1
ਰੋਮੀਆਂ ਨੂੰ 12:2
ਪਵਿੱਤਰ ਬਾਈਬਲ O.V. Bible (BSI)
ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
Compare
Explore ਰੋਮੀਆਂ ਨੂੰ 12:2
2
ਰੋਮੀਆਂ ਨੂੰ 12:1
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ
Explore ਰੋਮੀਆਂ ਨੂੰ 12:1
3
ਰੋਮੀਆਂ ਨੂੰ 12:12
ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ
Explore ਰੋਮੀਆਂ ਨੂੰ 12:12
4
ਰੋਮੀਆਂ ਨੂੰ 12:21
ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।।
Explore ਰੋਮੀਆਂ ਨੂੰ 12:21
5
ਰੋਮੀਆਂ ਨੂੰ 12:10
ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ
Explore ਰੋਮੀਆਂ ਨੂੰ 12:10
6
ਰੋਮੀਆਂ ਨੂੰ 12:9
ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ
Explore ਰੋਮੀਆਂ ਨੂੰ 12:9
7
ਰੋਮੀਆਂ ਨੂੰ 12:18
ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ
Explore ਰੋਮੀਆਂ ਨੂੰ 12:18
8
ਰੋਮੀਆਂ ਨੂੰ 12:19
ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ
Explore ਰੋਮੀਆਂ ਨੂੰ 12:19
9
ਰੋਮੀਆਂ ਨੂੰ 12:11
ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ
Explore ਰੋਮੀਆਂ ਨੂੰ 12:11
10
ਰੋਮੀਆਂ ਨੂੰ 12:3
ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ
Explore ਰੋਮੀਆਂ ਨੂੰ 12:3
11
ਰੋਮੀਆਂ ਨੂੰ 12:17
ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ
Explore ਰੋਮੀਆਂ ਨੂੰ 12:17
12
ਰੋਮੀਆਂ ਨੂੰ 12:16
ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ
Explore ਰੋਮੀਆਂ ਨੂੰ 12:16
13
ਰੋਮੀਆਂ ਨੂੰ 12:20
ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ
Explore ਰੋਮੀਆਂ ਨੂੰ 12:20
14
ਰੋਮੀਆਂ ਨੂੰ 12:14-15
ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ ! ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਨਾਲ ਰੋਵੋ
Explore ਰੋਮੀਆਂ ਨੂੰ 12:14-15
15
ਰੋਮੀਆਂ ਨੂੰ 12:13
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ
Explore ਰੋਮੀਆਂ ਨੂੰ 12:13
16
ਰੋਮੀਆਂ ਨੂੰ 12:4-5
ਜਿਵੇਂ ਇੱਕ ਸਰੀਰ ਵਿੱਚ ਢੇਰ ਸਾਰੇ ਅੰਗ ਹਨ ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ ਤਿਵੇਂ ਅਸੀਂ ਜੋ ਢੇਰ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਰ ਇੱਕ ਇੱਕ ਕਰਕੇ ਇੱਕ ਦੂਏ ਦੇ ਅੰਗ ਹਾਂ
Explore ਰੋਮੀਆਂ ਨੂੰ 12:4-5
Home
Bible
Plans
Videos