ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ ਉਸ ਅਦੁਤੀ ਬੁੱਧੀਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ ਜੁੱਗ ਮਹਿਮਾ ਹੋਵੇ।। ਆਮੀਨ ।।