ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂ? ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ?