1
ਰੋਮੀਆਂ ਨੂੰ 8:28
ਪਵਿੱਤਰ ਬਾਈਬਲ O.V. Bible (BSI)
ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ
Compare
Explore ਰੋਮੀਆਂ ਨੂੰ 8:28
2
ਰੋਮੀਆਂ ਨੂੰ 8:38-39
ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।
Explore ਰੋਮੀਆਂ ਨੂੰ 8:38-39
3
ਰੋਮੀਆਂ ਨੂੰ 8:26
ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ
Explore ਰੋਮੀਆਂ ਨੂੰ 8:26
4
ਰੋਮੀਆਂ ਨੂੰ 8:31
ਉਪਰੰਤ ਅਸੀਂ ਏਹਨਾਂ ਗੱਲਾਂ ਉੱਤੇ ਕੀ ਆਖੀਏ? ਜਦੋਂ ਪਰਮੇਸ਼ੁਰ ਸਾਡੀ ਵੱਲ ਹੈ ਤਾਂ ਕੌਣ ਸਾਡੇ ਵਿਰੁਧ ਹੋਵੇਗਾ?
Explore ਰੋਮੀਆਂ ਨੂੰ 8:31
5
ਰੋਮੀਆਂ ਨੂੰ 8:1
ਸੋ ਹੁਣ ਓਹਨਾਂ ਨਾਲ ਜਿਹੜੇ ਮਸੀਹ ਯਿਸੂ ਵਿੱਚ ਹਨ ਸਜ਼ਾ ਦਾ ਹੁਕਮ ਨਹੀਂ ਹੈ
Explore ਰੋਮੀਆਂ ਨੂੰ 8:1
6
ਰੋਮੀਆਂ ਨੂੰ 8:6
ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ
Explore ਰੋਮੀਆਂ ਨੂੰ 8:6
7
ਰੋਮੀਆਂ ਨੂੰ 8:37
ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ
Explore ਰੋਮੀਆਂ ਨੂੰ 8:37
8
ਰੋਮੀਆਂ ਨੂੰ 8:18
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ
Explore ਰੋਮੀਆਂ ਨੂੰ 8:18
9
ਰੋਮੀਆਂ ਨੂੰ 8:35
ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾ? ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰ?
Explore ਰੋਮੀਆਂ ਨੂੰ 8:35
10
ਰੋਮੀਆਂ ਨੂੰ 8:27
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ
Explore ਰੋਮੀਆਂ ਨੂੰ 8:27
11
ਰੋਮੀਆਂ ਨੂੰ 8:14
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ
Explore ਰੋਮੀਆਂ ਨੂੰ 8:14
12
ਰੋਮੀਆਂ ਨੂੰ 8:5
ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ
Explore ਰੋਮੀਆਂ ਨੂੰ 8:5
13
ਰੋਮੀਆਂ ਨੂੰ 8:32
ਜਿਹ ਨੇ ਆਪਣੇ ਹੀ ਪੁੱਤ੍ਰ ਦਾ ਭੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਅਸਾਂ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿੱਕੁਰ ਨਾ ਬਖ਼ਸ਼ੇਗਾ?
Explore ਰੋਮੀਆਂ ਨੂੰ 8:32
14
ਰੋਮੀਆਂ ਨੂੰ 8:16-17
ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।
Explore ਰੋਮੀਆਂ ਨੂੰ 8:16-17
15
ਰੋਮੀਆਂ ਨੂੰ 8:7
ਇਸ ਲਈ ਜੋ ਸਰੀਰਕ ਮਨਸ਼ਾ ਪਰਮੇਸ਼ੁਰ ਨਾਲ ਵੈਰ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਸ਼ਰਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸੱਕਦੀ ਹੈ
Explore ਰੋਮੀਆਂ ਨੂੰ 8:7
16
ਰੋਮੀਆਂ ਨੂੰ 8:19
ਅਤੇ ਸਰਿਸ਼ਟੀ ਵੱਡੀ ਚਾਹ ਨਾਲ ਪਰਮੇਸ਼ੁਰ ਦੇ ਪੁੱਤ੍ਰਾਂ ਦੇ ਪਰਕਾਸ਼ ਹੋਣ ਨੂੰ ਉਡਕਦੀ ਹੈ
Explore ਰੋਮੀਆਂ ਨੂੰ 8:19
17
ਰੋਮੀਆਂ ਨੂੰ 8:22
ਅਸੀਂ ਜਾਣਦੇ ਹਾਂ ਭਈ ਸਾਰੀ ਸਰਿਸ਼ਟੀ ਰਲ ਕੇ ਹੁਣ ਤੀਕ ਹਾਹੁਕੇ ਭਰਦੀ ਹੈ ਅਤੇ ਉਹ ਨੂੰ ਪੀੜਾਂ ਲੱਗੀਆਂ ਹੋਈਆਂ ਹਨ
Explore ਰੋਮੀਆਂ ਨੂੰ 8:22
Home
Bible
Plans
Videos