ਪਰ ਜਾਂ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਦਿਆਲਗੀ ਅਤੇ ਪ੍ਰੇਮ ਜੋ ਮਨੁੱਖਾਂ ਨਾਲ ਸੀ ਪਰਗਟ ਹੋਇਆ ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ