ਏਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਉਂ ਕਰੋ ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।।