1
ਲੂਕਾ 13:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
Compare
Explore ਲੂਕਾ 13:24
2
ਲੂਕਾ 13:11-12
ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
Explore ਲੂਕਾ 13:11-12
3
ਲੂਕਾ 13:13
ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।
Explore ਲੂਕਾ 13:13
4
ਲੂਕਾ 13:30
ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।
Explore ਲੂਕਾ 13:30
5
ਲੂਕਾ 13:25
ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
Explore ਲੂਕਾ 13:25
6
ਲੂਕਾ 13:5
ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
Explore ਲੂਕਾ 13:5
7
ਲੂਕਾ 13:27
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Explore ਲੂਕਾ 13:27
8
ਲੂਕਾ 13:18-19
ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।
Explore ਲੂਕਾ 13:18-19
Home
Bible
Plans
Videos