ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ। ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।