ਇਸ ਲਈ ਜੇਕਰ ਪਰਮੇਸ਼ਰ ਨੇ ਉਹਨਾਂ ਨੂੰ ਵੀ ਉਹ ਹੀ ਵਰਦਾਨ ਦਿੱਤਾ ਜਿਹੜਾ ਸਾਨੂੰ ਦਿੱਤਾ ਸੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ ਸੀ ਤਾਂ ਮੈਂ ਕੌਣ ਸੀ ਜਿਹੜਾ ਪਰਮੇਸ਼ਰ ਨੂੰ ਰੋਕਦਾ ।” ਇਹ ਸੁਣ ਕੇ ਉਹ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ, “ਪਰਮੇਸ਼ਰ ਨੇ ਪਰਾਈਆਂ ਕੌਮਾਂ ਨੂੰ ਵੀ ਤੋਬਾ ਕਰਨ ਦਾ ਮੌਕਾ ਅਤੇ ਜੀਵਨ ਦਾ ਵਰਦਾਨ ਦਿੱਤਾ ਹੈ !”