ਹੇ ਮਨੁੱਖਾ, ਤੂੰ ਜੋ ਅਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਹੈਂ ਅਤੇ ਆਪ ਵੀ ਉਹੀ ਕਰਦਾ ਹੈਂ, ਕੀ ਤੂੰ ਇਹ ਸਮਝਦਾ ਹੈਂ ਕਿ ਤੂੰ ਪਰਮੇਸ਼ਰ ਦੀ ਸਜ਼ਾ ਤੋਂ ਬਚ ਜਾਵੇਂਗਾ? ਜਾਂ ਕੀ ਤੂੰ ਉਸ ਦੀ ਕਿਰਪਾ, ਸਹਿਣਸ਼ੀਲਤਾ ਅਤੇ ਧੀਰਜ ਦੇ ਧਨ ਨੂੰ ਤੁੱਛ ਸਮਝਦਾ ਹੈਂ ਅਤੇ ਨਹੀਂ ਜਾਣਦਾ ਕਿ ਪਰਮੇਸ਼ਰ ਦੀ ਕਿਰਪਾ ਤੈਨੂੰ ਤੋਬਾ ਵੱਲ ਲੈ ਜਾਂਦੀ ਹੈ?