ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ। ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।