ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ? ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ।