1
ਉਤਪਤ 35:11-12
ਪਵਿੱਤਰ ਬਾਈਬਲ
ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ। ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।”
Compare
Explore ਉਤਪਤ 35:11-12
2
ਉਤਪਤ 35:3
ਅਸੀਂ ਇਹ ਥਾਂ ਛੱਡ ਦਿਆਂਗੇ ਅਤੇ ਬੈਤਏਲ ਨੂੰ ਚੱਲੇ ਜਾਵਾਂਗੇ। ਉਸ ਥਾਂ ਮੈਂ ਉਸ ਪਰਮੇਸ਼ੁਰ ਲਈ ਜਗਵੇਦੀ ਉਸਾਰਾਂਗਾ ਜਿਸਨੇ ਮੁਸ਼ਕਿਲ ਵੇਲੇ ਮੇਰੀ ਸਹਾਇਤਾ ਕੀਤੀ ਸੀ। ਅਤੇ ਜਿੱਥੇ ਵੀ ਮੈਂ ਗਿਆ ਹਾਂ ਉਹ ਪਰਮੇਸ਼ੁਰ ਹਮੇਸ਼ਾ ਮੇਰੇ ਅੰਗ-ਸੰਗ ਰਿਹਾ ਹੈ।”
Explore ਉਤਪਤ 35:3
3
ਉਤਪਤ 35:10
ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਤੇਰਾ ਨਾਮ ਯਾਕੂਬ ਹੈ। ਪਰ ਮੈਂ ਇਸ ਨਾਮ ਨੂੰ ਬਦਲ ਦਿਆਂਗਾ। ਹੁਣ ਤੇਰਾ ਨਾਮ ਯਾਕੂਬ ਨਹੀਂ ਹੋਵੇਗਾ। ਤੇਰਾ ਨਵਾਂ ਨਾਮ ਇਸਰਾਏਲ ਹੋਵੇਗਾ।” ਇਸ ਲਈ ਪਰਮੇਸ਼ੁਰ ਨੇ ਉਸ ਦਾ ਨਵਾਂ ਨਾਮ ਇਸਰਾਏਲ ਰੱਖ ਦਿੱਤਾ।
Explore ਉਤਪਤ 35:10
4
ਉਤਪਤ 35:2
ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ।
Explore ਉਤਪਤ 35:2
5
ਉਤਪਤ 35:1
ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।”
Explore ਉਤਪਤ 35:1
6
ਉਤਪਤ 35:18
ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।
Explore ਉਤਪਤ 35:18
Home
Bible
Plans
Videos