1
ਲੂਕਾ ਦੀ ਇੰਜੀਲ 13:24
ਪਵਿੱਤਰ ਬਾਈਬਲ
“ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
Compare
Explore ਲੂਕਾ ਦੀ ਇੰਜੀਲ 13:24
2
ਲੂਕਾ ਦੀ ਇੰਜੀਲ 13:11-12
ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ। ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
Explore ਲੂਕਾ ਦੀ ਇੰਜੀਲ 13:11-12
3
ਲੂਕਾ ਦੀ ਇੰਜੀਲ 13:13
ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
Explore ਲੂਕਾ ਦੀ ਇੰਜੀਲ 13:13
4
ਲੂਕਾ ਦੀ ਇੰਜੀਲ 13:30
ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”
Explore ਲੂਕਾ ਦੀ ਇੰਜੀਲ 13:30
5
ਲੂਕਾ ਦੀ ਇੰਜੀਲ 13:25
ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’
Explore ਲੂਕਾ ਦੀ ਇੰਜੀਲ 13:25
6
ਲੂਕਾ ਦੀ ਇੰਜੀਲ 13:5
ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”
Explore ਲੂਕਾ ਦੀ ਇੰਜੀਲ 13:5
7
ਲੂਕਾ ਦੀ ਇੰਜੀਲ 13:27
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
Explore ਲੂਕਾ ਦੀ ਇੰਜੀਲ 13:27
8
ਲੂਕਾ ਦੀ ਇੰਜੀਲ 13:18-19
ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ? ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
Explore ਲੂਕਾ ਦੀ ਇੰਜੀਲ 13:18-19
Home
Bible
Plans
Videos