YouVersion Logo
Search Icon

੧ ਕੁਰਿੰਥੀਆਂ ਨੂੰ 12

12
ਆਤਮਕ ਦਾਤਾਂ
1ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਨਾਂ ਦੇ ਵਿਖੇ ਅਣਜਾਣ ਰਹੋ 2ਤੁਸੀਂ ਜਾਣਦੇ ਹੋ ਭਈ ਜਦ ਤੁਸੀਂ ਪਰਾਈ ਕੌਮ ਵਾਲੇ ਸਾਓ ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸਾਓ 3ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, "ਯਿਸੂ ਸਰਾਪਤ ਹੈ", ਨਾ ਕੋਈ ਕਹਿ ਸੱਕਦਾ ਹੈ, "ਯਿਸੂ ਪ੍ਰਭੁ ਹੈ" ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।
4ਦਾਤਾਂ ਅਨੇਕ ਪਰਕਾਰ ਦੀਆਂ ਹਨ ਪਰ ਆਤਮਾ ਇੱਕੋ ਹੈ 5ਅਤੇ ਸੇਵਾਂ ਅਨੇਕ ਪਰਕਾਰ ਦੀਆਂ ਹਨ ਪਰ ਪ੍ਰਭੁ ਇੱਕੋ ਹੈ 6ਅਤੇ ਕਾਰਜ ਅਨੇਕ ਪਰਕਾਰ ਦੇ ਹਨ ਪਰੰਤੂ ਪਰਮੇਸ਼ੁਰ ਇੱਕੋ ਜਿਹੜਾ ਸਭਨਾਂ ਵਿੱਚ ਸਭ ਅਸਰ ਕਰਦਾ ਹੈ 7ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ 8ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ 9ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ 10ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ 11ਪਰ ਉਹ ਇੱਕੋ ਆਤਮਾ ਇਹ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ ਇੱਕ ਕਰਕੇ ਵੰਡ ਦਿੰਦਾ ਹੈ।।
12ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ 13ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ 14ਸਰੀਰ ਤਾਂ ਇੱਕੋ ਅੰਗ ਨਹੀਂ ਸਗੋਂ ਬਹੁਅੰਗਾ ਹੈ 15ਜੇ ਪੈਰ ਆਖੇ ਭਈ ਮੈਂ ਹੱਥ ਜੋ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 16ਅਤੇ ਜੇ ਕੰਨ ਆਖੇ ਭਈ ਮੈਂ ਅੱਖ ਜੇ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 17ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? 18ਪਰ ਹੁਣ ਪਰਮੇਸ਼ੁਰ ਨੇ ਜਿਸ ਪਰਕਾਰ ਉਹ ਨੂੰ ਭਾਉਂਦਾ ਸੀ ਅੰਗਾਂ ਨੂੰ ਇੱਕ ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ 19ਪਰ ਜੇ ਉਹ ਸੱਭੋ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? 20ਪਰ ਹੁਣ ਤਾਂ ਬਾਹਲੇ ਅੰਗ ਹਨ ਪਰ ਸਰੀਰ ਇੱਕੋ ਹੈ 21ਅੱਖ ਹੱਥ ਨੂੰ ਨਹੀਂ ਆਖ ਸੱਕਦੀ ਭਈ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰਾਂ ਨੂੰ ਭਈ ਮੈਨੂੰ ਤੁਹਾਡੀ ਕੋਈ ਲੋੜ ਨਹੀਂ ਹੈ 22ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਨਿਰਬਲ ਦਿੱਸਦੇ ਹਨ ਉਹੋ ਅੱਤ ਲੋੜੀਦੇ ਹਨ 23ਅਤੇ ਸਰੀਰ ਦਿਆਂ ਜਿੰਨ੍ਹਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵਧਕੇ ਆਦਰ ਕਰਦੇ ਹਾਂ ਅਤੇ ਸਾਡੇ ਕੁਸੋਹਣੇ ਅੰਗ ਬਹੁਤ ਵਧਕੇ ਸੋਹਣੇ ਹੋ ਜਾਂਦੇ ਹਨ 24ਪਰ ਸਾਡੇ ਸੋਹਣੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗ ਨੂੰ ਕੁੱਝ ਘਾਟਾ ਸੀ ਉਹ ਨੂੰ ਪਰਮੇਸ਼ੁਰ ਨੇ ਹੋਰ ਵੀ ਵਧੀਕ ਆਦਰ ਦੇ ਕੇ ਸਰੀਰ ਨੂੰ ਜੋੜਿਆ ਹੈ 25ਭਈ ਸਰੀਰ ਵਿੱਚ ਫੋਟਰ ਨਾ ਪਏ ਸਗੋਂ ਅੰਗ ਇੱਕ ਦੂਏ ਦੇ ਲਈ ਇੱਕ ਸਮਾਨ ਚਿੰਤਾ ਕਰਨ 26ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ 27ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ ਇੱਕ ਕਰਕੇ ਉਹ ਦੇ ਅੰਗ ਹੋ 28ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ 29ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ? 30ਕੀ ਸਭਨਾਂ ਨੂੰ ਨਰੋਇਆ ਕਰਨ ਦੀਆਂ ਦਾਤਾਂ ਮਿਲੀਆ ਹਨ? ਕੀ ਸਾਰੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ? 31ਪਰ ਤੁਸੀਂ ਚੰਗੀਆਂ ਤੋਂ ਚੰਗੀਆਂ ਦਾਤਾਂ ਨੂੰ ਲੋਚੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਸਰੇਸ਼ਟ ਮਾਰਗ ਦੱਸਦਾ ਹਾਂ।।

Highlight

Share

Copy

None

Want to have your highlights saved across all your devices? Sign up or sign in