੧ ਯੂਹੰਨਾ 4:7-10
੧ ਯੂਹੰਨਾ 4:7-10 PUNOVBSI
ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ