੧ ਯੂਹੰਨਾ 4
4
ਪਰਮੇਸ਼ੁਰ ਪ੍ਰੇਮ ਹੈ
1ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ 5ਓਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰ ਤੋਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ 6ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।
7ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ 8ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ 9ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ 10ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ 11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ 12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ । ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ 13ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ 14ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ 15ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ 16ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। 17ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ 18ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ 19ਅਸੀਂ ਪ੍ਰੇਮ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ 20ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ 21ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।
Currently Selected:
੧ ਯੂਹੰਨਾ 4: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.