YouVersion Logo
Search Icon

੧ ਪਤਰਸ 3

3
ਮਸੀਹੀ ਘਰਾਣੇ । ਮਸੀਹੀ ਬਪਤਿਸਮਾ
1ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ 2ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ 3ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ 4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ 5ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ 6ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।
7ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।। 8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ 9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ 10ਕਿਉਂਕਿ, #ਜ਼. 34:12-16-
ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ,
ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ,
ਉਹ ਆਪਣੀ ਜੀਭ ਨੂੰ ਬੁਰਿਆਈ ਤੋਂ,
ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ
ਰੱਖੇ ।
11ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ,
ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।
12ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ,
ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।
ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।
13ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ? 14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ 15ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ 16ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ 17ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ 18ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ 19ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ 20ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ 21ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ 22ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।

Currently Selected:

੧ ਪਤਰਸ 3: PUNOVBSI

Highlight

Share

Copy

None

Want to have your highlights saved across all your devices? Sign up or sign in