੧ ਪਤਰਸ 4
4
ਮਸੀਹ ਦੇ ਕਾਰਨ ਦੁਖ ਭੋਗਣਾ
1ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ 2ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ 3ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾ ਵਿੱਚ ਚੱਲਦੇ ਸਾਂ 4ਓਹ ਇਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ 5ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ 6ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।
7ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ 8ਸਭ ਤੋਂ ਪਹਿਲਾਂ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ ਕਿਉਂ ਜੋ ਪ੍ਰੇਮ ਬਾਹਲਿਆਂ ਪਾਪਾਂ ਨੂੰ ਢੱਕ ਲੈਂਦਾ ਹੈ 9ਮੱਥੇ ਵੱਟ ਪਾਇਆਂ ਬਿਨਾ ਇੱਕ ਦੂਏ ਦੀ ਪਰਾਹੁਣਚਾਰੀ ਕਰੋ 10ਹਰੇਕ ਨੂੰ ਜਿਹੀ ਜਿਹੀ ਦਾਤ ਮਿਲੀ ਓਸ ਨਾਲ ਇੱਕ ਦੂਏ ਦੀ ਟਹਿਲ ਕਰੋ ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਨੇਕ ਮੁਖਤਿਆਰਾਂ ਨੂੰ ਉਚਿੱਤ ਹੈ 11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੀਆਂ ਬਾਣੀਆਂ ਦੇ ਅਨੁਸਾਰ ਕਰੇ, ਜੇ ਕੋਈ ਟਹਿਲ ਕਰੇ ਤਾਂ ਓਸ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਕੀਤੀ ਜਾਵੇ ਜਿਹ ਦੀ ਮਹਿਮਾ ਅਤੇ ਪਰਾਕ੍ਰਮ ਜੁੱਗੋ ਜੁੱਗ ਹੈ ।। ਆਮੀਨ।।
12ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ 13ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ 14ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ ਇਸ ਲਈ ਜੋ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ 15ਪਰ ਐਉਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਯਾ ਚੋਰ ਯਾ ਬੁਰਿਆਰ ਯਾ ਹੋਰਨਾਂ ਦੇ ਕੰਮ ਵਿੱਚ ਲੱਤ ਅੜਾਉਣ ਵਾਲਾ ਹੋ ਕੇ ਦੁਖ ਪਾਵੇ ! 16ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ 17ਕਿਉਂ ਜੋ ਸਮਾ ਆ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ ?
18ਜੇ ਧਰਮੀ ਮਰ ਮਰ ਕੇ ਬਚਦਾ ਹੈ,
ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?।।
19ਉਪਰੰਤ ਜਿਹੜੇ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਦੁਖ ਭੋਗਦੇ ਹਨ ਓਹ ਸ਼ੁਭ ਕਰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਓਸ ਵਫ਼ਾਦਾਰ ਕਰਤਾਰ ਨੂੰ ਸੌਂਪ ਦੇਣ ।।
Currently Selected:
੧ ਪਤਰਸ 4: PUNOVBSI
Highlight
Share
Copy
![None](/_next/image?url=https%3A%2F%2Fimageproxy.youversionapi.com%2F58%2Fhttps%3A%2F%2Fweb-assets.youversion.com%2Fapp-icons%2Fen.png&w=128&q=75)
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.