੧ ਥੱਸਲੁਨੀਕੀਆਂ ਨੂੰ 4
4
ਪ੍ਰਭੁ ਦਾ ਫੇਰ ਆਉਣਾ
1ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ 2ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ 3ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ 4ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ 5ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ 6ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ 7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ 8ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।
9ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ 10ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ 11ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ 12ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।
13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ 14ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ 15ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ 16ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ 17ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ 18ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਏ ਨੂੰ ਤਸੱਲੀ ਦਿਓ।।
Currently Selected:
੧ ਥੱਸਲੁਨੀਕੀਆਂ ਨੂੰ 4: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.