YouVersion Logo
Search Icon

੧ ਤਿਮੋਥਿਉਸ ਨੂੰ 5

5
ਵਿਧਵਾਂ ਅਤੇ ਬਜ਼ੁਰਗਾਂ ਲਈ ਨਸੀਹਤਾਂ
1ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗਰ 2ਅਤੇ ਬੁੱਢੀਆਂ ਨੂੰ ਮਾਤਾ ਵਾਂਗਰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗਰ ਸਮਝਾਵੀਂ 3ਵਿਧਵਾਂ ਦਾ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ ਆਦਰ ਕਰੀਂ 4ਪਰ ਜੇ ਕਿਸੇ ਵਿਧਵਾ ਦੇ ਬਾਲਕ ਅਥਵਾ ਪੋਤਰੇ ਦੋਹਤਰੇ ਹੋਣ ਤਾਂ ਓਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ 5ਜਿਹੜੀ ਸੱਚ ਮੁੱਚ ਵਿਧਵਾ ਅਤੇ ਇਕੱਲੀ ਕਾਰੀ ਹੈ ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ 6ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜੀਉਂਦੀ ਹੀ ਮੋਈ ਹੋਈ ਹੈ 7ਤੂੰ ਇਨ੍ਹਾਂ ਗੱਲਾਂ ਦਾ ਭੀ ਹੁਕਮ ਕਰ ਭਈ ਓਹ ਨਿਰਦੋਸ਼ ਹੋਣ 8ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ 9ਉਹੋ ਵਿਧਵਾ ਲਿਖੀ ਜਾਵੇ ਜਿਹ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ 10ਅਤੇ ਉਹ ਸ਼ੁਭ ਕਰਮਾਂ ਕਰਕੇ ਨੇਕਨਾਮ ਹੋਵੇ ਅਰਥਾਤ ਬਾਲਕਾਂ ਨੂੰ ਪਾਲਿਆ ਹੋਵੇ, ਓਪਰਿਆਂ ਦੀ ਆਗਤ ਭਾਗਤ ਕੀਤੀ ਹੋਵੇ, ਸੰਤਾਂ ਦੇ ਚਰਨਾਂ ਨੂੰ ਧੋਤਾ ਹੋਵੇ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਰਹੀ ਹੋਵੇ 11ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ 12ਅਤੇ ਓਹ ਦੋਸ਼ਣਾ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਨਿਹਚਾ ਤਿਆਗ ਬੈਠੀਆਂ ਹਨ 13ਨਾਲੇ ਓਹ ਘਰ ਘਰ ਫਿਰ ਕੇ ਆਲਸਣਾਂ ਬਣਨਾਂ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਜੋਗ ਗੱਲਾਂ ਕਰਦੀਆਂ ਹਨ 14ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਂ ਵਿਆਹ ਕਰਨ, ਧੀਆਂ ਪੁੱਤ੍ਰ ਜਣਨ, ਗ੍ਰਿਰਸਤ ਦਾ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆਂ ਕਰਨ ਦਾ ਮੌਕਾ ਨਾ ਦੇਣ 15ਕਿਉਂ ਜੋ ਕਈ ਇੱਕ ਹੁਣ ਵੀ ਫਿਰ ਕੇ ਸ਼ਤਾਨ ਦੇ ਮਗਰ ਲੱਗ ਪਈਆਂ ਹਨ 16ਜੇ ਕਿਸੇ ਨਿਹਚਾਵਾਨ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹੋ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਭਈ ਏਹ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ।।
17ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ 18ਕਿਉਂ ਜੋ ਧਰਮ ਪੁਸਤਕ ਇਹ ਆਖਦੀ ਹੈ ਭਈ#ਬਿਵ. 25:4 ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ 19ਬਜ਼ੁਰਗ ਦੇ ਜੁੰਮੇ ਕੋਈ ਦੋਸ਼ ਨਾ ਸੁਣੀਂ ਜਿੰਨਾ ਚਿਰ ਦੋ ਯਾ ਤਿੰਨ ਗਵਾਹ ਨਾ ਹੋਣ 20ਜਿਹੜੇ ਪਾਪ ਕਰਦੇ ਹਨ ਓਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇਹ ਭਈ ਬਾਕੀ ਦਿਆਂ ਨੂੰ ਭੀ ਡਰ ਰਹੇ 21ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਅਤੇ ਚੁਣਿਆਂ ਹੋਇਆ ਦੂਤਾਂ ਨੂੰ ਗਵਾਹ ਕਰ ਕੇ ਤੈਨੂੰ ਤਗੀਦ ਕਰਦਾ ਹਾਂ ਭਈ ਤੂੰ ਪੱਖ ਪਾਤ ਤੋਂ ਬਿਨਾ ਇਨ੍ਹਾਂ ਗੱਲਾਂ ਦੀ ਸੰਭਾਲਣਾ ਕਰ ਅਤੇ ਕਿਸੇ ਕੰਮ ਵਿੱਚ ਰਈ ਨਾ ਕਰ 22ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ । ਆਪਣੇ ਆਪ ਨੂੰ ਸੁੱਚਾ ਰੱਖ 23ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈ ਵਰਤ ਲਿਆ ਕਰ 24ਕਈ ਮਨੁੱਖਾ ਦੇ ਪਾਪ ਪਰਤੱਖ ਹਨ ਅਤੇ ਅਦਾਲਤ ਵਿੱਚ ਅੱਗੇ ਹੀ ਜਾਂਦੇ ਹਨ ਅਤੇ ਕਈਆਂ ਤੇ ਪਿੱਛੇ ਹੀ ਆਉਂਦੇ ਹਨ 25ਇਸੇ ਤਰਾਂ ਸ਼ੁਭ ਕਰਮ ਭੀ ਪਰਤੱਖ ਹਨ ਅਤੇ ਜੋ ਹੋਰ ਪਰਕਾਰ ਦੇ ਹਨ ਓਹ ਗੁਪਤ ਨਹੀਂ ਰਹਿ ਸੱਕਦੇ।।

Highlight

Share

Copy

None

Want to have your highlights saved across all your devices? Sign up or sign in

Videos for ੧ ਤਿਮੋਥਿਉਸ ਨੂੰ 5