YouVersion Logo
Search Icon

੧ ਤਿਮੋਥਿਉਸ ਨੂੰ 6

6
ਅਸਲ ਜੀਵਨ
1ਜਿੰਨੇ ਗੁਲਾਮ#6:1 ਅਥਵਾ ਨੌਕਰ ਹੋ ਕੇ ਜੂਲੇ ਦੇ ਹੇਠ ਹਨ ਓਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਜਾਣਨ ਭਈ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਬਦਨਾਮੀ ਨਾ ਹੋਵੇ 2ਅਤੇ ਜਿਨ੍ਹਾਂ ਦੇ ਮਾਲਕ ਨਿਹਚਾਵਾਨ ਹਨ ਓਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁੱਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਦਾਰੀ ਕਰਨ ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ ਓਹ ਨਿਹਚਾਵਾਨ ਅਤੇ ਪਿਆਰੇ ਹਨ । ਇਨ੍ਹਾਂ ਗੱਲਾਂ ਦੀ ਸਿੱਖਿਆ ਦੇਹ ਅਤੇ ਉਪਦੇਸ਼ ਕਰ।।
3ਜੇ ਕੋਈ ਹੋਰ ਤਰਾਂ ਦੀ ਸਿੱਖਿਆ ਦਿੰਦਾ ਹੈ ਅਤੇ ਖਰੀਆਂ ਗੱਲਾਂ ਅਰਥਾਤ ਸਾਡੇ ਪ੍ਰਭੁ ਯਿਸੂ ਮਸੀਹ ਦੀਆਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਅਨੁਸਾਰ ਹੈ ਨਹੀਂ ਮੰਨਦਾ 4ਤਾਂ ਉਹ ਹੁੰਕਾਰਿਆਂ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ ਹੈ ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਬਦਗੁਮਾਨੀਆਂ 5ਅਤੇ ਟੰਟੇ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਓਹ ਭਗਤੀ ਨੂੰ ਖੱਟੀ ਦਾ ਵਸੀਲਾ ਸਮਝਦੇ ਹਨ 6ਪਰ ਸੰਤੋਂਖ ਨਾਲ ਭਗਤੀ ਹੈ ਤਾਂ ਵੱਡੀ ਖੱਟੀ 7ਕਿਉਂ ਜੋ ਅਸਾਂ ਜਗਤ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਓਸ ਵਿੱਚੋਂ ਕੁਝ ਲੈ ਜਾ ਸੱਕਦੇ ਹਾਂ 8ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ 9ਪਰ ਓਹ ਜਿਹੜੇ ਧਨਵਾਨ ਬਣਿਆ ਚਾਹੁੰਦੇ ਹਨ ਸੋ ਪਰਤਾਵੇ ਅਤੇ ਫਾਹੀ ਵਿੱਚ ਅਤੇ ਬਹੁਤਿਆਂ ਵਿਸ਼ਿਆਂ ਵਿੱਚ ਪੈਂਦੇ ਹਨ ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ 10ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।।
11ਪਰ ਤੂੰ ਹੇ ਪਰਮੇਸ਼ੁਰ ਦਿਆ ਬੰਦਿਆ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਰਮ, ਭਗਤੀ, ਨਿਹਚਾ, ਪ੍ਰੇਮ, ਧੀਰਜ, ਨਰਮਾਈ ਦੇ ਮਗਰ ਲੱਗਾ ਰਹੁ 12ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ 13ਮੈਂ ਪਰਮੇਸ਼ੁਰ ਨੂੰ ਜਿਹੜਾ ਸਾਰੀਆਂ ਵਸਤਾਂ ਨੂੰ ਜੀਉਂਦਿਆਂ ਰੱਖਦਾ ਹੈ ਅਤੇ ਮਸੀਹ ਯਿਸੂ ਨੂੰ ਜਿਹ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਕਰਕੇ ਤੈਨੂੰ ਤਗੀਦ ਕਰਦਾ ਹਾਂ 14ਭਈ ਤੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਕਾਸ਼ ਹੋਣ ਤੀਕ ਆਪਣੇ ਫ਼ਰਜ ਨੂੰ ਸਾਫ਼ ਅਤੇ ਬੇਬੱਜ ਕਰਕੇ ਰੱਖ 15ਜਿਹ ਨੂੰ ਉਹ ਵੇਲੇ ਸਿਰ ਵਿਖਾਵੇਗਾ ਜਿਹੜਾ ਧੰਨ ਅਤੇ ਅਦੁਤੀ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ ਹੈ 16ਅਮਰਤਾਈ ਇੱਕਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸੱਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ।। ਆਮੀਨ।।
17ਜਿਹੜੇ ਇਸ ਜੁੱਗ ਵਿੱਚ ਧਨਵਾਨ ਹਨ ਓਹਨਾਂ ਨੂੰ ਉਪਦੇਸ਼ ਕਰ ਭਈ ਗਰਬ ਨਾ ਕਰਨ ਅਤੇ ਬੇਠਿਕਾਣੇ ਧਨ ਉੱਤੇ ਨਹੀਂ ਸਗੋਂ ਪਰਮੇਸ਼ੁਰ ਉੱਤੇ ਆਸਰਾ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਤਰਾਤਰੀ ਦਿੰਦਾ ਹੈ 18ਨਾਲੇ ਇਹ ਭਈ ਓਹ ਪਰਉਪਕਾਰੀ ਅਤੇ ਸ਼ੁਭ ਕਰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਸਖ਼ੀ ਅਤੇ ਵੰਡਣ ਨੂੰ ਤਿਆਰ ਹੋਣ 19ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਆਪਣੇ ਲਈ ਧਰਨ ਭਈ ਓਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।।
20ਹੇ ਤਿਮੋਥਿਉਸ, ਉਸ ਅਮਾਨਤ ਦੀ ਰਖਵਾਲੀ ਕਰ ਅਤੇ ਜਿਹੜਾ ਝੂਠ ਮੂਠ ਗਿਆਨ ਕਹਾਉਂਦਾ ਹੈ ਉਹ ਦੀ ਗੰਦੀ ਬੁੜ ਬੁੜ ਅਤੇ ਵਿਰੋਧਤਾਈਆਂ ਵੱਲੋਂ ਮੂੰਹ ਭੁਆ ਲੈ 21ਕਈ ਲੋਕ ਉਸ ਗਿਆਨ ਨੂੰ ਮੰਨ ਕੇ ਨਿਹਚਾ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ।। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।

Highlight

Share

Copy

None

Want to have your highlights saved across all your devices? Sign up or sign in

Videos for ੧ ਤਿਮੋਥਿਉਸ ਨੂੰ 6