YouVersion Logo
Search Icon

੨ ਕੁਰਿੰਥੀਆਂ ਨੂੰ 10

10
ਪੌਲੁਸ ਆਪਣੀ ਸੇਵਕਾਈ ਦਾ ਦੋਸ਼ ਲਾਹੁੰਦਾ ਹੈ
1ਹੁਣ ਮੈਂ ਪੌਲੁਸ ਜੋ ਤੁਹਾਡੇ ਵਿੱਚ ਤੁਹਾਡੇ ਸਨਮੁਖ ਹੋ ਕੇ ਥੋੜ ਦਿਲਾਂ ਹਾਂ ਪਰ ਤੁਹਾਥੋਂ ਪਰੋਖੇ ਹੋ ਕੇ ਤੁਹਾਡੇ ਉੱਤੇ ਦਿਲੇਰ ਹਾਂ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ 2ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਕਿ ਭਈ ਮੈਨੂੰ ਸਨਮੁਖ ਹੋ ਕੇ ਉਸ ਭਰੋਸੇ ਨਾਲ ਦਿਲੇਰ ਨਾ ਹੋਣਾ ਪਵੇ ਜਿਹ ਦੇ ਨਾਲ ਮੈਂ ਕਈਆਂ ਉੱਤੇ ਦਿਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲੇ ਜੇਹੇ ਸਮਝਦੇ ਹਨ 3ਅਸੀਂ ਭਾਵੇਂ ਸਰੀਰ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਜੁੱਧ ਨਹੀਂ ਕਰਦੇ 4ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ 5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ ਢਾਹ ਦਿੰਦੇ ਹਾਂ ਅਤੇ ਹਰ ਇੱਕ ਖਿਆਲ ਨੂੰ ਬੰਧਨ ਵਿੱਚ ਲਿਆਉਂਦੇ ਹਾਂ ਭਈ ਉਹ ਮਸੀਹ ਦਾ ਆਗਿਆਕਾਰ ਹੋਵੇ 6ਅਤੇ ਜਾਂ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰਾਂ ਦੀ ਅਣਆਗਿਕਾਰੀ ਦਾ ਵੱਟਾ ਲੈਣ ਨੂੰ ਤਿਆਰ ਹਾਂ 7ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਨਮੁਖ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਭਈ ਜਿਵੇਂ ਉਹ ਮਸੀਹ ਹੈ ਤਿਵੇਂ ਅਸੀਂ ਵੀ ਹਾਂ 8ਮੈਂ ਭਾਵੇਂ ਆਪਣੇ ਉਸ ਇਖ਼ਤਿਆਰ ਦੇ ਵਿਖੇ ਜਿਹੜਾ ਪ੍ਰਭੁ ਨੇ ਸਾਨੂੰ ਤੁਹਾਡੇ ਢਾਹੁਣ ਲਈ ਨਹੀਂ ਸਗੋਂ ਤੁਹਾਡੇ ਬਣਾਉਣ ਲਈ ਦਿੱਤਾ ਕੁਝ ਵਧ ਕੇ ਅਭਮਾਨ ਕਰਾਂ ਤਾਂ ਵੀ ਮੈਂ ਲੱਜਿਆਵਾਨ ਨਹੀਂ ਹੋਵਾਂਗਾ 9ਭਈ ਮੈਂ ਇਉਂ ਮਾਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ 10ਕਿਉਂ ਜੋ ਕਹਿੰਦੇ ਹਨ ਭਈ ਉਹ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਦੇਹੀ ਨਾਲ ਸਨਮੁਖ ਹੋ ਕੇ ਨਿਰਬਲ ਹੈ ਅਤੇ ਉਹ ਦਾ ਬਚਨ ਤੁੱਛ ਹੈ 11ਅਜਿਹਾ ਕਹਿਣ ਵਾਲਾ ਇਹ ਸਮਝ ਰੱਖੇ ਭਈ ਜਿਹੋ ਜਿਹੇ ਪਰੋਖੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸਨਮੁਖ ਹੋ ਕੇ ਕੰਮ ਵਿੱਚ ਹਾਂ 12ਕਿਉਂਕਿ ਸਾਡਾ ਇਹ ਹਿਆਉ ਨਹੀਂ ਪੈਂਦਾ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ ਅਥਵਾਂ ਮਿਲਾ ਮਿਲਾ ਕੇ ਵੇਖੀਏ ਜਿਹੜੇ ਆਪਣੀ ਨੇਕ ਨਾਮੀ ਜਤਾਉਂਦੇ ਹਨ ਪਰ ਓਹ ਆਪ ਹੀ ਨੂੰ ਆਪਣੇ ਆਪ ਨਾਲ ਮਿਚਾ ਮਿਚਾ ਕੇ ਅਤੇ ਆਪਣੇ ਆਪ ਨੂੰ ਆਪਣੇ ਆਪ ਨਾਲ ਮਿਲਾ ਮਿਲਾ ਕੇ ਬੇਸਮਝ ਠਹਿਰਦੇ ਹਨ 13ਪਰ ਅਸੀਂ ਮੇਚਿਓਂ ਬਾਹਰ ਨਹੀਂ ਸਗੋਂ ਉਸ ਮੇਚੇ ਦੇ ਅੰਦਾਜ਼ੇ ਅਨੁਸਾਰ ਅਭਮਾਨ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਢ ਦਿੱਤਾ। ਉਹ ਮੇਚਾ ਤੁਹਾਡੇ ਤੀਕ ਵੀ ਪਹੁੰਚਦਾ ਹੈ 14ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਭਈ ਜਾਣੀਦਾ ਸਾਡੀ ਪਹੁੰਚ ਤੁਸਾਂ ਤੀਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਤੁਸਾਂ ਤੋੜੀ ਅਗੇਤਰੇ ਅੱਪੜ ਪਏ 15ਅਸੀਂ ਮੇਚਿਓਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਅਭਮਾਨ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਭਈ ਜਿਉਂ ਜਿਉਂ ਤੁਹਾਡੀ ਨਿਹਚਾ ਵਧਦੀ ਜਾਵੇ ਤਿਉਂ ਤਿਉਂ ਅਸੀਂ ਆਪਣੇ ਹਲਕੇ ਦੇ ਵਿੱਚ ਵਧਾਏ ਜਾਵਾਂਗੇ 16ਭਈ ਅਸੀਂ ਤੁਹਾਥੋਂ ਪਰੇਡੇ ਦੇਸਾਂ ਵਿੱਚ ਖੁਸ਼ ਖਬਰੀ ਸੁਣਾਈਏ ਅਤੇ ਹੋਰਨਾਂ ਦਿਆਂ ਹਲਕਿਆਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਅਭਮਾਨ ਨਾ ਕਰੀਏ 17ਪਰ ਜੋ ਕੋਈ ਅਭਮਾਨ ਕਰਦਾ ਹੈ ਸੋ ਪ੍ਰਭੁ ਵਿੱਚ ਅਭਮਾਨ ਕਰੇ 18ਕਿਉਂਕਿ ਜੋ ਆਪਣੀ ਨੇਕ ਨਾਮੀ ਜਤਾਉਂਦਾ ਹੈ ਸੋ ਨਹੀਂ ਸਗੋਂ ਉਹ ਪਰਵਾਨ ਹੁੰਦਾ ਹੈ ਜਿਹ ਦੀ ਪ੍ਰਭੁ ਨੇਕ ਨਾਮੀ ਕਰਦਾ ਹੈ।।

Highlight

Share

Copy

None

Want to have your highlights saved across all your devices? Sign up or sign in

Video for ੨ ਕੁਰਿੰਥੀਆਂ ਨੂੰ 10