YouVersion Logo
Search Icon

੨ ਕੁਰਿੰਥੀਆਂ ਨੂੰ 4

4
ਮਸੀਹ ਦਾ ਤੇਜ ਅਤੇ ਨਿਹਚਾਵਾਨ ਦਾ ਹੌਸਲਾ
1ਉਪਰੰਤ ਜਦੋਂ ਅਸਾਂ ਇਹ ਸੇਵਕਾਈ ਪਾਈ ਹੈ ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ ਅਸੀਂ ਹੌਸਲਾ ਨਹੀਂ ਹਾਰਦੇ 2ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ 3ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ ਹੈ ਜਿਹੜੇ ਨਾਸ ਹੋ ਰਹੇ ਹਨ 4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ 5ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ 6ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।
7ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ 8ਅਸੀਂ ਸਭ ਪਾਸਿਓ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ 10ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ 11ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪੋਹੰਦਾ ਹੈ 13ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ 14ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ 15ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।।
16ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ 17ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ 18ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।

Highlight

Share

Copy

None

Want to have your highlights saved across all your devices? Sign up or sign in

Videos for ੨ ਕੁਰਿੰਥੀਆਂ ਨੂੰ 4