੨ ਕੁਰਿੰਥੀਆਂ ਨੂੰ 8
8
ਨਿਰਧਨ ਭਰਾਵਾਂ ਲਈ ਕਲੀਸਿਯਾਂ ਦਾ ਦਾਨ
1ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖਬਰ ਦਿੰਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਂ ਉੱਤੇ ਕੀਤੀ ਹੋਈ ਹੈ 2ਭਈ ਕਿਸ ਤਰਾਂ ਨਾਲ ਬਿਪਤਾ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਡਾਢੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁਲ੍ਹ ਦਿਲੀ ਨੂੰ ਵਧੀਕ ਕਰ ਦਿੱਤਾ 3ਕਿਉਂ ਜੋ ਮੈਂ ਇਹ ਸਾਖੀ ਦਿੰਦਾ ਹਾਂ ਭਈ ਉਨ੍ਹਾਂ ਨੇ ਆਪਣੇ ਵਿਤ ਦੇ ਅਨੁਸਾਰ ਸਗੋਂ ਆਪਣੇ ਵਿਤੋਂ ਬਾਹਰ ਆਪ ਤੋਂ ਆਪ ਦਾਨ ਦਿੱਤਾ 4ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਭਈ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾ ਦੇ ਲਈ ਹੈ ਸਾਂਝ ਹੋਵੇ 5ਅਤੇ ਜਿੱਕੁਰ ਸਾਨੂੰ ਆਸਾ ਸੀ ਤਿੱਕੁਰ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਿਆ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੁ ਦੇ ਅਤੇ ਨਾਲ ਸਾਡੇ ਵੀ ਅਰਪਨ ਕੀਤਾ 6ਐਥੋਂ ਤੋੜੀ ਜੋ ਅਸਾਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ ਉਸੇ ਤਰਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ 7ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਨਿਹਚਾ ਅਤੇ ਬਚਨ ਅਤੇ ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪ੍ਰੇਮ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਤਿਵੇਂ ਤੁਸੀਂ ਪੁੰਨ ਦੇ ਕੰਮ ਵਿੱਚ ਭੀ ਵੱਧ ਜਾਓ 8ਮੈਂ ਹੁਕਮ ਨਾਲ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪ੍ਰੇਮ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ 9ਕਿਉਂਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਭਾਵੇਂ ਉਹ ਧਨੀ ਸੀ ਪਰ ਤੁਹਾਡੇ ਲਈ ਨਿਰਧਨ ਬਣਿਆ ਭਈ ਤੁਸੀਂ ਨਿਰਧਨਤਾਈ ਤੋਂ ਧਨੀ ਹੋ ਜਾਓ 10ਅਰ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਭਲਾ ਹੈ, ਤੁਸੀਂ ਜੋ ਪਰੂੰ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਮਨਸ਼ਾ ਕਰਨ ਵਿੱਚ ਭੀ ਮੀਰੀ ਸਾਓ 11ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਭਈ ਜਿਵੇਂ ਮਨਸ਼ਾ ਕਰਨ ਦੀ ਤਿਆਰੀ ਸੀ ਤਿਵੇਂ ਵਿਤ ਦੇ ਅਨੁਸਾਰ ਸਿਰੇ ਚਾੜਨਾ ਵੀ ਹੋਵੇ 12ਜੇ ਮਨ ਦੀ ਤਿਆਰੀ ਅੱਗੇ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ 13ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਭਈ ਹੋਰਨਾਂ ਨੂੰ ਸੌਖ ਅਤੇ ਤੁਹਾਨੂੰ ਔਖ ਹੋਵੋ 14ਸਗੋਂ ਬਰਾਬਰੀ ਹੋਵੇ ਭਈ ਐਤਕੀਂ ਤੁਹਾਡਾ ਵਾਧਾ ਓਹਨਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਓਹਨਾਂ ਦਾ ਵਾਧਾ ਭੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਹੋਵੇ 15ਜਿਵੇਂ ਲਿਖਿਆ ਹੋਇਆ ਹੈ#ਕੂਚ 16:18 –
ਜਿਸ ਨੇ ਵੱਧ ਲਿਆ ਸੀ ਉਹ ਦਾ ਵੱਧ ਨਾ
ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ
ਉਸ ਦਾ ਘੱਟ ਨਾ ਨਿੱਕਲਿਆ।।
16ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਹਿਰਦੇ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ 17ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਹ ਬੇਨਤੀ ਮੰਨ ਲਈ ਸਗੋਂ ਵੱਡੇ ਜੋਸ਼ ਨਾਲ ਉਹ ਆਪ ਤੋਂ ਆਪ ਤੁਹਾਡੀ ਵੱਲ ਤੁਰ ਪਿਆ 18ਅਤੇ ਅਸਾਂ ਉਹ ਦੇ ਨਾਲ ਉਸ ਭਾਈ ਨੂੰ ਘੱਲਿਆ ਜਿਹ ਦਾ ਮਾਣ ਖ਼ੁਸ਼ ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਯਾਂ ਵਿੱਚ ਹੁੰਦਾ ਹੈ 19ਪਰ ਨਿਰਾ ਇਹੋ ਨਹੀਂ ਸਗੋਂ ਉਹ ਕਲੀਸਿਯਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਪੈਂਡਾ ਕਰੇ ਭਈ ਪ੍ਰਭੁ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪਰਗਟ ਹੋਵੇ 20ਕਿਉਂ ਜੋ ਅਸੀਂ ਇਸ ਤੋਂ ਚੌਕਸ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਹਰਫ਼ ਨਾ ਲਿਆਵੇ 21ਕਿਉਂਕਿ ਜਿਹੜੀਆਂ ਗੱਲਾਂ ਨਿਰੇ ਪ੍ਰਭੁ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਓਹਨਾਂ ਦਾ ਧਿਆਨ ਰੱਖਦੇ ਹਾਂ 22ਅਤੇ ਅਸਾਂ ਉਨ੍ਹਾਂ ਦੇ ਨਾਲ ਆਪਣੇ ਉਸ ਭਾਈ ਨੂੰ ਘੱਲਿਆ ਜਿਹ ਨੂੰ ਅਸਾਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਤਾ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਹ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉਦਮੀ ਜਾਪਦਾ ਹੈ 23ਜੇ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਓਹ ਕਲੀਸਿਯਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ 24ਇਸ ਲਈ ਤੁਸੀਂ ਕਲੀਸਿਯਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪ੍ਰੇਮ ਦਾ ਅਤੇ ਉਸ ਅਭਮਾਨ ਦਾ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਪਰਮਾਣ ਦਿਓ।।
Currently Selected:
੨ ਕੁਰਿੰਥੀਆਂ ਨੂੰ 8: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.