੨ ਪਤਰਸ 1:19-21
੨ ਪਤਰਸ 1:19-21 PUNOVBSI
ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।।