YouVersion Logo
Search Icon

੨ ਪਤਰਸ 1

1
ਮਸੀਹੀ ਗੁਣ
1ਲਿਖਤੁਮ ਸ਼ਮਊਨ ਪਤਰਸ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸਾਡੇ ਪਰਮੇਸ਼ੁਰ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਧਰਮ ਦੇ ਰਾਹੀਂ ਸਾਡੇ ਸਮਾਨ ਅਮੋਲਕ ਨਿਹਚਾ ਨੂੰ ਪਰਾਪਤ ਹੋਏ ਹਨ 2ਪਰਮੇਸ਼ੁਰ ਅਤੇ ਯਿਸੂ ਸਾਡੇ ਪ੍ਰਭੁ ਦੇ ਗਿਆਨ ਦੇ ਰਾਹੀਂ ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ 3ਜਦੋਂ ਉਹ ਦੀ ਈਸ਼ੁਰੀ ਸਮਰੱਥਾ ਨੇ ਸੱਭੋ ਕੁਝ ਜੋ ਜੀਵਨ ਅਤੇ ਭਗਤੀ ਨਾਲ ਵਾਸਤਾ ਰੱਖਦਾ ਹੈ ਸਾਨੂੰ ਓਸੇ ਦੇ ਗਿਆਨ ਦੇ ਦੁਆਰਾ ਦਿੱਤਾ ਹੈ ਜਿਹ ਨੇ ਆਪਣੇ ਹੀ ਪਰਤਾਪ ਅਤੇ ਗੁਣ ਨਾਲ ਸਾਨੂੰ ਸੱਦਿਆ 4ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ 5ਸਗੋਂ ਇਸੇ ਕਾਰਨ ਤੁਸੀਂ ਆਪਣੀ ਵੱਲੋਂ ਵੱਡਾ ਜਤਨ ਕਰ ਕੇ ਆਪਣੀ ਨਿਹਚਾ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ 6ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਧੀਰਜ ਅਤੇ ਧੀਰਜ ਨਾਲ ਭਗਤੀ 7ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ 8ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ 9ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ 10ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆ ਕਰਨ ਦਾ ਹੋਰ ਭੀ ਜਤਨ ਕਰੋ ਕਿਉਂਕਿ ਜੇ ਤੁਸੀਂ ਏਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ 11ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।।
12ਇਸ ਲਈ ਮੈਂ ਤੁਹਾਨੂੰ ਸਦਾ ਏਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ ਭਾਵੇਂ ਤੁਸੀਂ ਇਨ੍ਹਾਂ ਨੂੰ ਜਾਣਦੇ ਹੀ ਹੋ ਅਤੇ ਓਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ ਇਸਥਿਰ ਕੀਤੇ ਹੋਏ ਹੋ 13ਪਰ ਮੈਂ ਇਹ ਜੋਗ ਸਮਝਦਾ ਹਾਂ ਭਈ ਜਿਨ੍ਹਾਂ ਚਿਰ ਮੈਂ ਇਸ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਚੇਤੇ ਕਰਾ ਕਰਾ ਕੇ ਪਰੇਰਦਾ ਰਹਾਂ 14ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ 15ਸਗੋਂ ਮੈਂ ਜਤਨ ਕਰਾਂਗਾ ਭਈ ਤੁਸੀਂ ਮੇਰੇ ਕੂਚ ਕਰਨ ਦੇ ਮਗਰੋਂ ਇਨ੍ਹਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ 16ਕਿਉਂ ਜੋ ਅਸਾਂ ਤੁਹਾਨੂੰ ਆਪਣੇ ਪ੍ਰਭੁ ਯਿਸੂ ਮਸੀਹ ਦੀ ਸਮਰੱਥਾ ਅਤੇ ਆਉਣ ਤੋਂ ਮਹਿਰਮ ਜੋ ਕੀਤਾ ਤਾਂ ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ 17ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ ਜਿਸ ਵੇਲੇ ਓਸ ਡਾਢੇ ਭੜਕ ਵਾਲੇ ਤੇਜ ਤੋਂ ਉਹ ਨੂੰ ਇਹ ਸ਼ਬਦ ਆਇਆ ਭਈ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸੰਨ ਹਾਂ 18ਅਤੇ ਇਹ ਸ਼ਬਦ ਅਸਾਂ ਜਿਸ ਵੇਲੇ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸਾਂ ਤਾਂ ਅਕਾਸ਼ੋਂ ਆਉਂਦਾ ਸੁਣਿਆ 19ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ 20ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ 21ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।।

Currently Selected:

੨ ਪਤਰਸ 1: PUNOVBSI

Highlight

Share

Copy

None

Want to have your highlights saved across all your devices? Sign up or sign in