YouVersion Logo
Search Icon

੨ ਪਤਰਸ 3

3
ਅੰਤ ਕਾਲ ਦਾ ਸਮਾ
1ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਚਿੱਤਾ ਨੂੰ ਪਰੇਰਦਾ ਹਾਂ 2ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ 3ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਭਈ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ 4ਅਤੇ ਆਖਣਗੇ ਭਈ ਉਹ ਦੇ ਆਉਣ ਦੇ ਕਰਾਰ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਤਿਵੇਂ ਹੀ ਬਣਿਆ ਰਹਿੰਦਾ ਹੈ 5ਓਹ ਜਾਣ ਬੁੱਝ ਕੇ ਇਹ ਨੂੰ ਭੁਲਾ ਛੱਡਦੇ ਹਨ ਭਈ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪਰਾਚੀਨਕਾਲ ਤੋਂ ਹਨ ਅਤੇ ਧਰਤੀ ਪਾਣੀ ਵਿੱਚੋਂ ਅਤੇ ਪਾਣੀ ਦੇ ਵਿੱਚ ਇਸਥਿਰ ਹੈ 6ਜਿਨ੍ਹਾਂ ਦੇ ਕਾਰਨ ਓਸ ਸਮੇਂ ਦਾ ਜਗਤ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ 7ਪਰ ਅਕਾਸ਼ ਅਤੇ ਧਰਤੀ ਜਿਹੜੇ ਹੁਣ ਹਨ ਸਾੜੇ ਜਾਣ ਲਈ ਓਸੇ ਬਚਨ ਨਾਲ ਰੱਖ ਛੱਡੇ ਹੋਏ ਹਨ ਅਤੇ ਭਗਤੀਹੀਣ ਮਨੁੱਖਾਂ ਦੇ ਨਿਆਉਂ ਅਤੇ ਨਾਸ ਹੋਣ ਦੇ ਦਿਨ ਤੀਕ ਸਾਂਭੇ ਰਹਿਣਗੇ।।
8ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ 9ਪ੍ਰਭੁ ਆਪਣੇ ਵਾਇਦੇ ਦਾ ਮੱਠਾ ਨਹੀਂ ਜਿਵੇਂ ਕਿੰਨੇ ਹੀ ਮੱਠੇ ਦਾ ਭਰਮ ਕਰਦੇ ਹਨ ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਭਈ ਕਿਸੇ ਦਾ ਨਾਸ ਹੋਵੇ ਸਗੋਂ ਸੱਭੇ ਤੋਬਾ ਵੱਲ ਮੁੜਨ 10ਪਰੰਤੂ ਪ੍ਰਭੁ ਦਾ ਦਿਨ ਚੋਰ ਵਾਂਙੁ ਆਵੇਗਾ ਜਿਹ ਦੇ ਵਿੱਚ ਅਕਾਸ਼ ਸਰਨਾਟੇ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਢਲ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਜਲ ਬਲ ਜਾਵੇਗੀ 11ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ? 12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ 13ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।। 14ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਜਤਨ ਕਰੋ ਭਈ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਹਕਲੰਕ ਠਹਿਰੋ 15ਅਤੇ ਸਾਡੇ ਪ੍ਰਭੁ ਦੀ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਓਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ ਤੁਹਾਨੂੰ ਲਿਖਿਆ ਸੀ 16ਜਿਵੇਂ ਓਨ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ ਜਿਨ੍ਹਾਂ ਨੂੰ ਕਚਘਰੜ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ ਜਿਵੇਂ ਓਹ ਹੋਰਨਾਂ ਲਿਖਤਾਂ ਨੂੰ ਭੀ ਕਰਦੇ ਹਨ 17ਸੋ ਹੇ ਪਿਆਰਿਓ, ਜਦੋਂ ਤੁਸੀਂ ਅੱਗੇ ਹੀ ਏਹ ਗੱਲਾਂ ਜਾਣਦੋ ਹੋ ਤਾਂ ਚੌਕਸ ਰਹੋ ਭਈ ਕਿਤੇ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਭਰਮ ਕੇ ਆਪਣੀ ਦ੍ਰਿੜ੍ਹਤਾ ਤੋਂ ਡਿਗ ਪਓ 18ਪਰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ ਜੁੱਗ ਹੁੰਦੀ ਰਹੇ।। ਆਮੀਨ ।।

Currently Selected:

੨ ਪਤਰਸ 3: PUNOVBSI

Highlight

Share

Copy

None

Want to have your highlights saved across all your devices? Sign up or sign in

Videos for ੨ ਪਤਰਸ 3