YouVersion Logo
Search Icon

੨ ਸਮੂਏਲ 6

6
ਯਹੋਵਾਹ ਦੇ ਸੰਦੂਕ ਦਾ ਯਰੂਸ਼ਲਮ ਵਿੱਚ ਲਿਆਂਦਾ ਜਾਣਾ
1ਫੇਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ ਤੀਹ ਹਜ਼ਾਰ ਜੁਆਨਾਂ ਨੂੰ ਫਿੱਕਠਿਆਂ ਕੀਤਾ 2ਤਾਂ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਯਹੂਦਾਹ ਤੋਂ ਤੁਰਿਆ ਇਸ ਕਰਕੇ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉੰਦਾ ਹੈ ਜੋ ਕਰੂਬੀਆਂ ਦੇ ਉੱਤੇ ਬਰਾਜਮਾਨ ਹੈ ਉੱਥੋਂ ਚੜ੍ਹਾ ਕੇ ਲੈ ਆਵੇ 3ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ 4ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ 5ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।।
6ਜਾਂ ਓਹ ਨਾਕੋਨ ਦੇ ਪਿੜ ਕੋਲ ਅੱਪੜੇ ਤਾਂ ਊਜ਼ਾਹ ਨੇ ਹੱਥ ਲੰਮਾ ਕਰ ਕੇ ਪਰਮੇਸ਼ੁਰ ਦੇ ਸੰਦੂਕ ਨੂੰ ਫੜ ਕੇ ਸੰਭਾਲਿਆ 7ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ 8ਦਾਊਦ ਉਦਾਸ ਹੋ ਗਿਆ ਇਸ ਕਰਕੇ ਜੋ ਯਹੋਵਾਹ ਊਜ਼ਾਹ ਉੱਤੇ ਆਣ ਪਿਆ ਅਤੇ ਉਹ ਨੇ ਉਸ ਥਾਂ ਦਾ ਨਾਉਂ ਪਰਸ-ਊਜ਼ਾਹ ਰੱਖਿਆ ਸੋ ਅੱਜ ਤੋੜੀ ਹੈ 9ਅਤੇ ਦਾਊਦ ਉਸ ਦਿਹਾੜੇ ਯਹੋਵਾਹ ਕੋਲੋਂ ਡਰਿਆ ਅਤੇ ਆਖਿਆ ਭਈ ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿੱਕਨ ਆਵੇਗਾ? 10ਸੋ ਦਾਊਦ ਦਾ ਜੀਅ ਨਾ ਕੀਤਾ ਜੋ ਯਹੋਵਾਹ ਦੇ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾ ਕੇ ਆਪਣੇ ਕੋਲ ਰੱਖੇ ਤਾਂ ਦਾਊਦ ਉਹ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ 11ਅਤੇ ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇਘਰ ਵਿੱਚ ਤਿੰਨ ਮਹੀਨੇ ਪਿਆ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।।
12ਦਾਊਦ ਪਾਤਸ਼ਾਹ ਨੂੰ ਲੋਕਾਂ ਨੇ ਏਹ ਖਬਰ ਦਿੱਤੀ ਭਈ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋ ਕੇ ਚੜ੍ਹਾ ਲਿਆਇਆ 13ਅਤੇ ਅਜਿਹਾ ਹੋਇਆ ਜਾਂ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਰਮਾਂ ਤੁਰੇ ਤਾਂ ਉਹ ਨੇ ਬਲਦ ਅਤੇ ਮੋਟਾ ਪਸੂ ਭੇਟ ਕਰ ਕੇ ਚੜ੍ਹਾਇਆ 14ਅਤੇ ਦਾਊਦ ਯਹੋਵਾਹ ਦੇ ਅੱਗੇ ਆਪਣੇ ਸਾਰੇ ਜ਼ੋਰ ਨਾਲ ਲੁੱਡੀ ਪਾਉਂਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ 15ਸੋ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈ ਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਚੁੱਕ ਕੇ ਲੈ ਆਏ 16ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ 17ਇਸ ਤਰਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਓਸ ਤੰਬੂ ਦੇ ਵਿਚਕਾਰ ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਧਰ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅਗੇ ਚੜ੍ਹਾਈਆਂ 18ਅਤੇ ਜਾਂ ਦਾਊਦ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਉਂ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ 19ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੇ ਸਾਰੇ ਮਹੈਣ ਨੂੰ ਭਾਵੇਂ ਪੁਰਸ਼ ਹੋਵੇ ਇਸਤ੍ਰੀ ਸਾਰਿਆਂ ਨੂੰ ਇੱਕ ਇੱਕ ਰੋਟੀ ਤੇ ਇੱਕ ਇੱਕ ਤਰ ਬੋਟੀ ਅਤੇ ਇੱਕ ਇੱਕ ਦਾਖ ਦਾ ਕੁਲਚਾ ਦਿੱਤਾ ਤਾਂ ਸਭ ਲੋਕ ਆਪੋ ਆਪਣੇ ਘਰਾਂ ਤੋਂ ਵਿਦਿਆ ਹੋਏ।।
20ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ! 21ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ 22ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ 23ਸੋ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੋੜੀ ਕੋਈ ਬੱਚਾ ਨਾ ਜੰਮਿਆਂ।।

Highlight

Share

Copy

None

Want to have your highlights saved across all your devices? Sign up or sign in