੨ ਤਿਮੋਥਿਉਸ ਨੂੰ 3
3
ਭੈੜੇ ਸਮੇਂ ਅਤੇ ਉਨ੍ਹਾਂ ਲਈ ਤਿਆਰੀ
1ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਆ ਜਾਣਗੇ 2ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ 3ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ 4ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ 5ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ 6ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ 7ਅਤੇ ਸਦਾ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸਤ ਦੇ ਗਿਆਨ ਨੂੰ ਕਦੇ ਅੱਪੜ ਨਹੀਂ ਸੱਕਦੀਆਂ 8ਅਤੇ ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਸਾਹਮਣਾ ਕੀਤਾ ਇਸੇ ਪਰਕਾਰ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਨਿਹਚਾ ਵੱਲੋਂ ਅਪਰਵਾਨ ਹਨ ਸਚਿਆਈ ਦਾ ਸਾਹਮਣਾ ਕਰਦੇ ਹਨ 9ਪਰ ਏਹ ਅਗਾਹਾਂ ਨਾ ਵੱਧਣਗੇ ਇਸ ਲਈ ਜੋ ਏਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪਰਗਟ ਹੋ ਜਾਵੇਗਾ ਜਿਵੇਂ ਓਹਨਾਂ ਦਾ ਭੀ ਹੋਇਆ ਸੀ 10ਪਰ ਤੈਂ ਮੇਰੀ ਸਿੱਖਿਆ, ਚਾਲ ਚਲਣ, ਮਨਸ਼ਾ, ਨਿਹਚਾ, ਧੀਰਜ, ਪ੍ਰੇਮ, ਸਬਰ, 11ਸਤਾਏ ਜਾਣ ਅਤੇ ਦੁਖ ਸਹਿਣ ਨੂੰ ਚੰਗੀ ਤਰਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਉੱਤੇ ਪਿਆ ਸੀ ਅਤੇ ਮੈਂ ਕਿਸ ਤਰਾਂ ਸਤਾਇਆ ਗਿਆ ਅਤੇ ਪ੍ਰਭੁ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ 12ਹਾਂ, ਸੱਭੇ ਜਿੰਨੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ 13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ ਬੁਰੇ ਤੋਂ ਬੁਰੇ ਹੁੰਦੇ ਜਾਣਗੇ 14ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੈਂ ਸਿੱਖੀਆਂ ਅਤੇ ਸਤ ਮੰਨੀਆਂ ਟਿਕਿਆ ਰਹੁ ਕਿਉਂ ਜੋ ਤੂੰ ਜਾਣਦਾ ਹੈਂ ਭਈ ਕਿਨ੍ਹਾਂ ਕੋਲੋਂ ਸਿੱਖੀਆਂ ਸਨ 15ਅਤੇ ਇਹ ਜੋ ਤੂੰ ਬਾਲ ਅਵਸਥਾ ਤੋਂ ਪਵਿੱਤਰ ਲਿਖਤਾਂ ਦਾ ਮਹਿਰਮ ਹੈਂ ਜਿਹੜੀਆਂ ਉਸ ਨਿਹਚਾ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ ਤੈਨੂੰ ਮੁਕਤੀ ਦਾ ਗਿਆਨ ਦੇ ਸੱਕਦੀਆਂ ਹਨ 16ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ 17ਭਈ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।।
Currently Selected:
੨ ਤਿਮੋਥਿਉਸ ਨੂੰ 3: PUNOVBSI
Highlight
Share
Copy

Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.