YouVersion Logo
Search Icon

ਰਸੂਲਾਂ ਦੇ ਕਰਤੱਬ 2

2
ਪੰਤੇਕੁਸਤ ਉੱਤੇ ਪਵਿੱਤ੍ਰ ਆਤਮਾ ਦਾ ਉਤਰਨਾ
1ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ 2ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ 3ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ 4ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
5ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ 6ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ 7ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂ? 8ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ ? 9ਅਸੀਂ ਜਿਹੜੇ ਪਾਰਥੀ ਅਰ ਮੇਦੀ ਅਰ ਇਲਾਮੀ ਹਾਂ ਅਤੇ ਮਸੋਪੋਤਾਮਿਯਾ ਅਰ ਯਹੂਦਿਯਾ ਅਰ ਕੱਪਦੁਕਿਆ ਅਰ ਪੁੰਤੁਸ ਅਰ ਅਸਿਯਾ, 10ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ 11ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ! 12ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈ? 13ਹੋਰਨਾਂ ਮਖੌਲ ਨਾਲ ਕਿਹਾ ਭਈ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!।।
14ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ! 15ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ 16ਪਰ ਏਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜਬਾਨੀ ਕਹੀ ਗਈ ਸੀ, #ਯੋਏਲ 2:28-32-
17ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ
ਐਉਂ ਹੋਵੇਗਾ,
ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ
ਉੱਤੇ ਵਹਾ ਦਿਆਂਗਾ,
ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ
ਵਾਕ ਕਰਨਗੇ,
ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ,
ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
18ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ
ਦਾਸੀਆਂ ਉੱਤੇ
ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ
ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।
19ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ,
ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ,
ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।
20ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ
ਪਹਿਲਾਂ
ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ,
21ਅਤੇ ਐਉਂ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੁ ਦਾ
ਨਾਮ ਲਵੇਗਾ ਬਚਾਇਆ ਜਾਵੇਗਾ।।
22ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ 23ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ 24ਉਸੇ ਨੂੰ ਪਰਮੇਸ਼ੁਰ ਨੇ ਕਾਲ ਦੇ ਬੰਧਨ ਖੋਲ੍ਹ ਕੇ ਜਿਵਾਲਿਆ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਉਸ ਦੇ ਵੱਸ ਵਿੱਚ ਰਹੇ 25ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, #ਜ਼. 16:8-11-
ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ
ਡੋਲਾਂਗਾ।
26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ,
ਅਤੇ ਮੇਰੀ ਜੀਭ ਨਿਹਾਲ ਹੋਈ –
ਹਾਂ, ਮੇਰਾ ਸਰੀਰ ਭੀ ਆਸਾ ਵਿੱਚ ਵੱਸੇਗਾ,
27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ
ਛੱਡੇਗਾ,
ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ।
28ਤੈਂ ਮੈਨੂੰ ਜੀਉਣ ਦੇ ਰਾਹ ਦੱਸੇ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਖੁਸ਼ੀ ਨਾਲ ਭਰ
ਦੇਵੇਂਗਾ।।
29ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ 30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ#ਜ਼. 132:11 ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ 31ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ 32ਉਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਉਠਾਇਆ ਜਿਹ ਦੇ ਅਸੀਂ ਸੱਭੇ ਗਵਾਹ ਹਾਂ 33ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ 34ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, #ਜ਼. 110:1-
ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ,
35ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ
ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।।
36ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।। 37ਜਾਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਪਤਰਸ ਅਰ ਬਾਕੀ ਦੇ ਰਸੂਲਾਂ ਨੂੰ ਕਿਹਾ ਕਿ ਹੇ ਭਾਈਓ ਅਸੀਂ ਕੀ ਕਰੀਏ? 38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ 39ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ 40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ 41ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ 42ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।
43ਹਰ ਇੱਕ ਜਾਨ ਨੂੰ ਡਰ ਲੱਗਾ ਅਰ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪਰਗਟ ਹੋਏ 44ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ 45ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ 46ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ 47ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।

Highlight

Share

Copy

None

Want to have your highlights saved across all your devices? Sign up or sign in