YouVersion Logo
Search Icon

ਰਸੂਲਾਂ ਦੇ ਕਰਤੱਬ 8

8
ਕਲੀਸਿਯਾ ਦਾ ਸਤਾਇਆ ਜਾਣਾ। ਹਬਸ਼ੀ ਖੋਜਾ
1ਉਸੇ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ ਅਤੇ ਰਸੂਲਾਂ ਤੋਂ ਬਿਨਾ ਓਹ ਸਭ ਯਹੂਦਿਯਾ ਅਰ ਸਾਮਰਿਯਾ ਦੇ ਦੇਸਾਂ ਖਿੰਡ ਗਏ 2ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ 3ਪਰ ਸੌਲੁਸ ਕਲੀਸਿਯਾ ਦਾ ਨਾਸ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਵੜ ਕੇ ਮਰਦਾਂ ਅਤੇ ਤੀਵੀਆਂ ਨੂੰ ਧੂ ਘਸੀਟ ਕੇ ਕੈਦ ਵਿੱਚ ਪੁਆਉਂਦਾ ਸੀ।।
4ਸੋ ਜਿਹੜੇ ਖਿੰਡ ਗਏ ਸਨ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਫਿਰੇ 5ਅਤੇ ਫਿਲਿੱਪੁਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ 6ਅਤੇ ਜਾਂ ਲੋਕਾਂ ਨੇ ਓਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਚਿੱਤ ਲਾਇਆ 7ਕਿਉਂਕਿ ਭਰਿਸ਼ਟ ਆਤਮੇ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿਬੜੇ ਹੋਏ ਸਨ ਉੱਚੀ ਅਵਾਜ਼ ਨਾਲ ਚੀਕਾਂ ਮਾਰਦੇ ਨਿੱਕਲ ਗਏ ਅਤੇ ਅਧਰੰਗੀ ਅਤੇ ਲੰਙੇ ਬਥੇਰੇ ਚੰਗੇ ਕੀਤੇ ਗਏ 8ਅਰ ਉਸ ਨਗਰ ਵਿੱਚ ਵੱਡੀ ਧੰਨ ਧੰਨ ਹੋਈ।।
9ਪਰ ਸ਼ਮਊਨ ਨਾਮੇ ਇੱਕ ਮਨੁੱਖ ਸੀ ਜਿਹੜਾ ਅੱਗੇ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਭਈ ਮੈਂ ਕੋਈ ਮਹਾਂ ਪੁਰਖ ਹਾਂ 10ਅਰ ਛੋਟੇ ਤੋਂ ਲੈਕੇ ਵੱਡੇ ਤਾਈਂ ਸਭ ਉਹ ਦੀ ਵੱਲ ਚਿੱਤ ਲਾ ਕੇ ਆਖਦੇ ਸਨ ਭਈ ਇਹ ਮਨੁੱਖ ਪਰਮੇਸ਼ੁਰ ਦੀ ਉਹ ਸ਼ਕਤੀ ਹੈ ਜਿਹੜੀ ਵੱਡੀ ਕਹਾਉਂਦੀ ਹੈ! 11ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਚਿੱਤ ਲਾਇਆ ਕਿ ਉਹ ਨੇ ਬਹੁਤ ਚਿਰ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ 12ਪਰ ਜਾਂ ਉਨ੍ਹਾਂ ਨੇ ਫ਼ਿਲਿੱਪੁਸ ਦੀ ਪਰਤੀਤ ਕੀਤੀ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ ਖਬਰੀ ਸੁਣਾਉਂਦਾ ਸੀ ਤਾਂ ਮਨੁੱਖ ਨਾਲੇ ਤੀਵੀਆਂ ਬਪਤਿਸਮਾ ਲੈਣ ਲੱਗੇ 13ਨਾਲੇ ਸ਼ਮਊਨ ਨੇ ਆਪ ਵੀ ਪਰਤੀਤ ਕੀਤੀ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਹੀ ਰਿਹਾ ਅਤੇ ਨਿਸ਼ਾਨੀਆਂ ਅਤੇ ਵੱਡੀਆਂ ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਦੰਗ ਹੋਇਆ।।
14ਜਾਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਭਈ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਘੱਲਿਆ 15ਓਹਨਾਂ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਭਈ ਓਹ ਪਵਿੱਤ੍ਰ ਆਤਮਾ ਪਾਉਣ 16ਕਿਉਂ ਜੋ ਉਹ ਅਜੇ ਤੀਕੁਰ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ ਪਰ ਉਨ੍ਹਾਂ ਨਿਰਾ ਪ੍ਰਭੁ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ 17ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਪਵਿੱਤ੍ਰ ਆਤਮਾ ਮਿਲਿਆ 18ਸੋ ਜਾਂ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤ੍ਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ 19ਅਤੇ ਬੋਲਿਆ ਕਿ ਮੈਨੂੰ ਭੀ ਇਹ ਸ਼ਕਤੀ ਦਿਓ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਸੋ ਉਹ ਨੂੰ ਪਵਿੱਤ੍ਰ ਆਤਮਾ ਮਿਲੇ 20ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੈਂ ਪਰਮੇਸ਼ੁਰ ਦੀ ਦਾਤ ਨੂੰ ਮੁੱਲ ਲੈਣ ਦਾ ਖਿਆਲ ਕੀਤਾ ! 21ਤੇਰਾ ਇਸ ਗੱਲ ਵਿੱਚ ਨਾ ਹਿੱਸਾ ਹੈ ਨਾ ਸਾਂਝ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ 22ਸੋ ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੁ ਦੇ ਅੱਗੇ ਬੇਨਤੀ ਕਰ ਤਾਂ ਕੀ ਜਾਣੀਏ ਜੋ ਤੇਰੇ ਮਨ ਦੀ ਸੋਚ ਮਾਫ਼ ਕੀਤੀ ਜਾਵੇ 23ਕਿਉਂ ਜੋ ਮੈਂ ਵੇਖਦਾ ਹਾਂ ਭਈ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ 24ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੁ ਦੇ ਅੱਗੇ ਬੇਨਤੀ ਕਰੋ ਭਈ ਜਿਹੜੀਆਂ ਗੱਲਾਂ ਤੁਸਾਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।।
25ਸੋ ਜਾਂ ਉਨ੍ਹਾਂ ਸਾਖੀ ਦਿੱਤੀ ਅਤੇ ਪ੍ਰਭੁ ਦਾ ਬਚਨ ਸੁਣਾਇਆ ਤਾਂ ਯਰੂਸ਼ਲਮ ਨੂੰ ਮੁੜੇ ਅਤੇ ਸਾਮਰੀਆਂ ਦਿਆਂ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ ਖਬਰੀ ਸੁਣਾਈ।।
26ਪਰ ਪ੍ਰਭੁ ਦੇ ਇੱਕ ਦੂਤ ਨੇ ਫ਼ਿਲਿੱਪੁਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾਹ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ 27ਤਾਂ ਉਹ ਉੱਠ ਕੇ ਤੁਰ ਪਿਆ ਅਰ ਵੇਖੋ ਕਿ ਹਬਸ਼ ਦੇਸ ਦਾ ਇੱਕ ਮਨੁੱਖ ਸੀ ਜਿਹੜਾ ਖੋਜਾ ਸੀ ਅਰ ਹਬਸ਼ ਦੀ ਰਾਣੀ ਕੰਦਾਕੇ ਦਾ ਵੱਡਾ ਇਖ਼ਤਿਆਰ ਵਾਲਾ ਅਤੇ ਉਹ ਦੇ ਸਾਰੇ ਖਜ਼ਾਨੇ ਉੱਤੇ ਸੀ ਅਰ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ 28ਉਹ ਮੁੜਿਆ ਜਾਂਦਾ ਅਤੇ ਆਪਣੇ ਰਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਵਾਚ ਰਿਹਾ ਸੀ 29ਤਾਂ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ ਕਿ ਅਗਾਹਾਂ ਚੱਲ ਅਤੇ ਐਸ ਰਥ ਨਾਲ ਮਿਲ ਜਾਹ 30ਸੋ ਫ਼ਿਲਿੱਪੁਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਵਾਚਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਵਾਚਦੇ ਹੋ ਸਮਝਦੇ ਭੀ ਹੋ? 31ਉਸ ਨੇ ਆਖਿਆ, ਜਦ ਤਾਈਂ ਕੋਈ ਮੈਨੂੰ ਰਾਹ ਨਾ ਦੱਸੇ ਇਹ ਮੈਥੋਂ ਕਿਕੂੰ ਹੋ ਸੱਕੇ? ਫੇਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਮੇਰੇ ਨਾਲ ਤੂੰ ਚੜ੍ਹ ਬੈਠ 32ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, #ਯਸ. 53:7,8-
ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ
ਗਿਆ,
ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ
ਦੇ ਅੱਗੇ ਗੁੰਗਾ ਰਹਿੰਦਾ ਹੈ,
ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
33ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਉਂ
ਨਖੁੱਟ ਗਿਆ।
ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ?
ਕਿਉਂਕਿ ਉਹ ਦੀ ਜਾਨ ਧਰਤੀ ਉੱਤੇ ਚੁੱਕੀ ਜਾਂਦੀ ਹੈ।।
34ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿੱਪੁਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਅਰਜ਼ ਕਰਦਾ ਹਾਂ ਭਈ ਨਬੀ ਕਿਹ ਦੀ ਗੱਲ ਕਰਦਾ ਹੈ, ਆਪਣੀ ਯਾਂ ਕਿਸੇ ਹੋਰ ਜਣੇ ਦੀ? 35ਤਦ ਫ਼ਿਲਿੱਪੁਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰ ਕੇ ਯਿਸੂ ਦੀ ਖੁਸ਼ ਖਬਰੀ ਉਸ ਨੂੰ ਸੁਣਾਈ 36-37ਅਤੇ ਓਹ ਰਾਹ ਤੇ ਜਾਂਦੇ ਜਾਂਦੇ ਇੱਕ ਪਾਣੀ ਦੇ ਕੋਲ ਅੱਪੜੇ। ਤਾਂ ਉਸ ਖੋਜੇ ਨੇ ਕਿਹਾ ਕਿ ਵੇਖ, ਪਾਣੀ ਹੈਗਾ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? 38ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ 39ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ 40ਪਰ ਫ਼ਿਲਿੱਪੁਸ ਅਜ਼ੋਤੁਸ ਵਿੱਚ ਮਿਲਿਆ ਅਰ ਤਦ ਤੀਕੁਰ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ ਖਬਰੀ ਸੁਣਾਉਂਦਾ ਗਿਆ।।

Highlight

Share

Copy

None

Want to have your highlights saved across all your devices? Sign up or sign in