YouVersion Logo
Search Icon

ਦਾਨੀਏਲ 12

12
1ਉਸ ਵੇਲੇ ਮੀਕਾਏਲ ਉਹ ਵੱਡਾ ਸਰਦਾਰ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖਲੋਤਾ ਹੈ ਉੱਠੇਗਾ ਅਤੇ ਅਜੇਹੀ ਬਿਪਤਾ ਦਾ ਵੇਲਾ ਹੋਵੇਗਾ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੀਕਰ ਕਦੀ ਨਹੀਂ ਹੋਇਆ ਸੀ ਅਤੇ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਹ ਦਾ ਨਾਉਂ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਸੋ ਛੁੱਟੇਗਾ 2ਅਤੇ ਉਨ੍ਹਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੀ ਮਿੱਟੀ ਵਿੱਚ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ ਅਤੇ ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ 3ਪਰ ਓਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗਰ ਚਮਕਣਗੇ ਅਤੇ ਓਹ ਜਿਨ੍ਹਾਂ ਦੇ ਉਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗਰ ਜੁੱਗੋ ਜੁੱਗ ਤੀਕਰ 4ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।
5ਤਾਂ ਮੈਂ ਦਾਨੀਏਲ ਨੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਦੋ ਹੋਰ ਖਲੋਤੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ 6ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸੁਥਰੇ ਲੀੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਪੁੱਛਿਆ ਭਈ ਏਹ ਅਚਰਜ ਗੱਲਾਂ ਕਿੰਨੇ ਚਿਰ ਪਿੱਛੋਂ ਅੰਤ ਤੋੜੀ ਪੁੱਜਣਗੀਆਂ? 7ਅਤੇ ਮੈਂ ਸੁਣਿਆ ਜੋ ਉਸ ਮਨੁੱਖ ਜੋ ਜਿਹੜਾ ਸੁਥਰੇ ਲੀੜੇ ਪਹਿਨੀ ਅਤੇ ਜਿਹੜਾ ਦਰਿਆ ਦੇ ਪਾਣੀਆਂ ਉੱਤੇ ਸੀ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇੱਕ ਸਮਾ ਅਤੇ ਸਮੇ ਅਰ ਅੱਧੇ ਸਮੇਂ ਤੀਕਰ ਰਹਿਣਗੀਆਂ ਅਤੇ ਜਦੋਂ ਉਹ ਪਵਿੱਤ੍ਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਏਹ ਸੱਭ ਗੱਲਾਂ ਪੂਰੀਆਂ ਹੋਣਗੀਆਂ 8ਅਤੇ ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਨ੍ਹਾਂ ਗੱਲਾਂ ਦਾ ਓੜਕ ਕੀ ਹੋਵੇਗਾ? 9ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਪੁਰ ਤੁਰਿਆ ਜਾਹ ਕਿਉਂ ਜੋ ਏਹ ਗੱਲਾਂ ਓੜਕ ਦੇ ਵੇਲੇ ਤੀਕਰ ਮੁੰਦੀਆਂ ਹੋਈਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ 10ਬਥੇਰੇ ਆਪਣੇ ਆਪ ਨੂੰ ਪਵਿੱਤ੍ਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ ਪਰ ਬੁੱਧਵਾਨ ਸਮਝਣਗੇ 11ਅਤੇ ਜਿਸ ਵੇਲੇ ਥੀਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਵੇ ਦਿਨ ਹੋਣਗੇ 12ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਤੋੜੀ ਆਉਂਦਾ ਹੈ 13ਪਰ ਤੂੰ ਆਪਣੇ ਰਾਹ ਤੁਰਿਆ ਜਾਹ ਜਦੋਂ ਤੀਕਰ ਓੜਕ ਦਾ ਵੇਲਾ ਨਾ ਆਵੇ ਕਿਉਂ ਜੋ ਤੂੰ ਸੁਖ ਪਾਵੇਗਾ ਅਤੇ ਆਪਣੀ ਵੰਡ ਉੱਤੇ ਓੜਕ ਦੇ ਦਿਨਾਂ ਵਿੱਚ ਉੱਠ ਖਲੋਵੇਂਗਾ।।

Highlight

Share

Copy

None

Want to have your highlights saved across all your devices? Sign up or sign in