YouVersion Logo
Search Icon

ਦਾਨੀਏਲ 3

3
ਅੱਗ ਦੀ ਬਲਦੀ ਹੋਈ ਭੱਠੀ
1ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ 2ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ 3ਤਾਂ ਸ਼ਾਜ਼ਾਦੇ, ਦੀਵਾਨ, ਸਰਦਾਰ, ਨਿਆਉਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ । ਓਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖਲੋ ਗਏ 4ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੇ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਏਹ ਹੁਕਮ ਹੈ ਭਈ 5ਜਿਸ ਵੇਲੇ ਤੁਰ੍ਹੀ, ਬਾਂਸਰੀ, ਤਾਊਸ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਅਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ ਡਿੱਗ ਕੇ ਮੱਥਾ ਟੇਕੋ! 6ਅਤੇ ਜਿਹੜਾ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਸੀ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ 7ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।।
8ਉਪਰੰਤ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆ ਉੱਤੇ ਦੋਸ਼ ਲਾਇਆ 9ਉਨ੍ਹਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਮਹਾਰਾਜ ਸਦੀ ਤਾਈਂ ਜਾਉਂਦੇ ਰਹੋ! 10ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ 11ਅਤੇ ਜੋ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ 12ਹੁਣ ਕਈ ਯਹੂਦੀ ਹਨ ਜਿਨ੍ਹਾਂ ਨੂੰ ਤੁਸਾਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਥਾਪਿਆ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ, - ਇਨ੍ਹਾਂ ਮਨੁੱਖਾਂ ਨੇ, ਹੇ ਮਹਾਰਾਜ ਤੁਹਾਡਾ ਆਦਰ ਨਹੀਂ ਕੀਤਾ । ਨਾ ਤਾਂ ਓਹ ਤੁਹਾਡੇ ਦੇਓਤਿਆਂ ਦੀ ਸੇਵਾ ਕਰਦੇ ਹਨ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਮੱਥਾ ਟੇਕਦੇ ਹਨ।।
13ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ 14ਨਬੂਕਦਨੱਸਰ ਨੇ ਓਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਕੀ ਏਹ ਸੱਚ ਹੈ ਕਿ ਤੁਸੀਂ ਮੇਰੇ ਦਿਓਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ? 15ਹੁਣ ਜੇ ਤੁਸੀਂ ਤਿਆਰ ਹੋ ਭਈ ਜਿਸ ਵੇਲੇ ਤੁਸੀਂ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੋ ਤਾਂ ਤੁਸੀਂ ਡਿੱਗ ਕੇ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇ ਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦਿਓਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ? 16ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ 17ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ 18ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ 19ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ 20ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ 21ਤਦ ਓਹ ਆਦਮੀ ਆਪਣੇ ਝੱਗਿਆ ਘਟੁਨਿਆਂ, ਪੱਗਾਂ ਤੇ ਲੀੜੀਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ 22ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ 23ਅਤੇ ਏਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਪੈ ਗਏ 24ਤਾਂ ਨਬੂਕਦਨੱਸਰ ਰਾਜਾ ਹੱਕਾ ਬੱਕਾ ਹੋ ਕੇ ਝੱਟ ਖਲੋ ਗਿਆ । ਉਹ ਬੋਲ ਕੇ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸਾਂ ਤਿੰਨ ਬੰਦਿਆਂ ਨੂੰ ਬੰਨ੍ਹਵਾ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਨ੍ਹਾਂ ਨੇ ਉੱਤਰ ਦਿੱਤਾ ਕੇ ਹੇ ਰਾਜਨ, ਸੱਚ ਹੈ 25ਤਾਂ ਉਸ ਨੇ ਉੱਤਰ ਦੇ ਕੇ ਆਖਿਆ, ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਨ੍ਹਾਂ ਨੂੰ ਕੁਝ ਦੁਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਦਿਓਤਿਆਂ ਦੇ ਪੁੱਤ੍ਰ ਦਾ ਹੈ! 26ਫੇਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ, ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ 27ਅਤੇ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਨ੍ਹਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਨ੍ਹਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਨ੍ਹਾਂ ਦੇ ਝੱਗਿਆਂ ਵਿੱਚ ਕੁਝ ਫਰਕ ਪਿਆ ਅਤੇ ਨਾ ਉਨ੍ਹਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।।
28ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਦੂਤ ਨੂੰ ਘੱਲਿਆ ਅਤੇ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਨ੍ਹਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਨਜ਼ਰ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨਾ ਹੋਰ ਕਿਸੇ ਦਿਓਤੇ ਦੀ ਸੇਵਾ ਯਾ ਬੰਦਗੀ ਨਾ ਕਰਨ 29ਏਸ ਕਰਕੇ ਮੈਂ ਏਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਯਾ ਕੌਮਾਂ ਯਾ ਭਾਖਿਆਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਨ੍ਹਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦਿਓਤਾ ਨਹੀਂ ਜਿਹੜਾ ਏਸ ਪਰਕਾਰ ਬਚਾ ਸੱਕੇ! 30ਫੇਰ ਤਾਂ ਰਾਜੇ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿੱਚ ਉੱਚਾ ਕੀਤਾ।।

Highlight

Share

Copy

None

Want to have your highlights saved across all your devices? Sign up or sign in