YouVersion Logo
Search Icon

ਦਾਨੀਏਲ 4

4
ਨਬੂਕਦਨੱਸਰ ਦਾ ਪਾਗਲ ਹੋਣਾ
1ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ! 2ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।
3ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ!
ਉਹ ਦਾ ਰਾਜ ਸਦੀਪਕ ਰਾਜ ਹੈ,
ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।।
4ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਅਤੇ ਆਪਣੇ ਮਹਿਲ ਵਿੱਚ ਭਾਗਵਾਨ ਸਾਂ 5ਮੈਂ ਇੱਕ ਸੁਫ਼ਨਾ ਡਿੱਠਾ ਜਿਹ ਦੇ ਕਾਰਨ ਮੈਂ ਡਰਿਆ ਅਤੇ ਉਨ੍ਹਾਂ ਖਿਆਲਾਂ ਦੇ ਸਬੱਬੋਂ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਆਪਣੇ ਸਿਰ ਦੀਆਂ ਦਰਿਸ਼ਟੀਆਂ ਤੋਂ ਮੈਂ ਘਾਬਰ ਗਿਆ 6ਏਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਗਿਆਨੀ, ਮੇਰੇ ਦਰਬਾਰ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ 7ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅੰਗਮ-ਗਿਆਨੀ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਨ੍ਹਾਂ ਦੇ ਅੱਗੇ ਸੁਣਾਇਆ ਪਰ ਉਨ੍ਹਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ 8ਓੜਕ ਨੂੰ ਦਾਨੀਏਲ ਜਿਹ ਦਾ ਨਾਉਂ ਮੇਰੇ ਦਿਓਤੇ ਦੇ ਨਾਉਂ ਦੇ ਅਨੁਸਾਰ ਬੇਲਟਸ਼ੱਸਰ ਹੈ ਮੇਰੇ ਦਰਬਾਰ ਆਇਆ ਅਤੇ ਉਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ 9ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ 10ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ 11ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੀਕ ਅੱਪੜ ਪਈ, ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦੇਣ ਲੱਗਾ 12ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ 13ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ 14ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੇ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਲਾਰ ਦਿਓ! ਜਨਾਉਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ 15ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ 16ਉਹ ਦਾ ਦਿੱਲ ਮਨੁੱਖ ਦਾ ਦਿੱਲ ਨਾ ਰਹੇ ਸਗੋਂ ਉਹ ਨੂੰ ਪਸੂ ਦਾ ਦਿਲ ਦਿੱਤਾ ਜਾਵੇ ਅਤੇ ਉਸ ਉੱਤੇ ਸੱਤ ਸਮੇ ਬੀਤ ਜਾਣ 17ਏਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤ੍ਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ, ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹਾਂ 18ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।
19ਤਦ ਦਾਨੀਏਲ ਜਿਹ ਦਾ ਨਾਉਂ ਬੇਲਟਸ਼ੱਸਰ ਹੈ ਕੁਝ ਚਿਰ ਤੀਕ ਚੁੱਪ ਰਿਹਾ ਅਤੇ ਆਪਣੇ ਖਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਹ ਨੂੰ ਆਖਿਆ, ਹੇ ਬੇਲਟਸ਼ੱਸਰ, ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਪਰਿਥਵੀ ਨਾਥ, ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ! 20ਉਹ ਰੁੱਖ ਜੋ ਤੁਸਾਂ ਡਿੱਠਾ ਕਿ ਉਹ ਵਧਿਆ ਤੇ ਤਕੜਾ ਹੋਇਆ ਜਿਹ ਦੀ ਚੋਟੀ ਅਕਾਸ਼ ਤਾਈਂ ਅੱਪੜੀ ਤੇ ਉਹ ਧਰਤੀ ਦੇ ਕੰਢਿਆਂ ਤੀਕ ਵਿਖਾਈ ਦਿੰਦਾ ਸੀ 21ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ 22ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ 23ਅਤੇ ਜੋ ਮਹਾਰਾਜ ਨੇ ਇੱਕ ਰਾਖੇ, ਇੱਕ ਪਵਿੱਤ੍ਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਏਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦਾ ਸਤਿਆ ਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਜਦ ਤੀਕ ਸੱਤ ਸਮੇ ਉਹ ਦੇ ਉੱਤੇ ਨਾ ਬੀਤਣ ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ 24ਹੇ ਰਾਜਨ, ਉਹ ਦਾ ਅਰਥ ਤੇ ਅੱਤ ਮਹਾਨ ਦੇ ਹੁਕਮ ਜੋ ਮਹਾਰਾਜ ਮੇਰੇ ਪਿਰਥਵੀ ਨਾਥ ਲਈ ਹੋਇਆ ਹੈ ਇਹੋ ਹੈ 25ਭਈ ਤੁਸੀਂ ਮਨੁੱਖਾਂ ਵਿੱਚੋਂ ਹਕੇ ਜਾਓਗੇ ਅਤੇ ਖੇਤ ਦੇ ਪਸ਼ੂਆਂ ਵਿੱਚ ਵੱਸੋਗੇ ਤੇ ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਅਤੇ ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ ਅਤੇ ਤੁਹਾਡੇ ਉੱਤੇ ਸੱਤ ਸਮੇ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ! 26ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ 27ਏਸੇ ਕਾਰਨ ਹੇ ਰਾਜਨ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਤ ਇਉਂ ਤੁਹਾਡਾ ਸੁਖ ਚਿਰ ਤੀਕ ਬਣਿਆ ਰਹੇ।।
28ਏਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ 29ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ 30ਤਾਂ ਰਾਜੇ ਨੇ ਆਖਿਆ, ਕੀ ਏਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੀ ਸ਼ਕਤੀ ਦੇ ਬਲ ਨਾਲ ਮਹਾਰਾਜੇ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ? 31ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ 32ਤੂੰ ਮਨੁੱਖਾਂ ਵਿੱਚੋਂ ਹਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਸਰਦਾਰੀ ਕਰਦਾ ਹੈ ਅਤੇ ਜਿਹ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ! 33ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।
34ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ।
ਜਿਹ ਦੀ ਸਰਦਾਰੀ ਸਦੀਪਕ ਸਰਦਾਰੀ,
ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ !
35ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ,
ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ
ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ
ਜੋ ਕੁਝ ਚਾਹੁੰਦਾ ਹੈ ਕਰਦਾ ਹੈ,
ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ,
ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂ?।।
36ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ 37ਹੁਣ ਮੈਂ ਨਬੂਕਦਨੱਸਰ ਅਕਾਸ ਦੇ ਮਹਾਰਾਜੇ ਦੀ ਵੱਡਿਆਈ ਤੇ ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸਤ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਉਂਕਾਰ ਹੈ ਅਤੇ ਜਿਹੜੇ ਘੁਮੰਡ ਨਾਲ ਚੱਲਦੇ ਹਨ ਉਨ੍ਹਾਂ ਨੂੰ ਨੀਵਾਂ ਕਰ ਸੱਕਦਾ ਹੈ!।।

Highlight

Share

Copy

None

Want to have your highlights saved across all your devices? Sign up or sign in