ਦਾਨੀਏਲ 6
6
ਦਾਨੀਏਲ ਸ਼ੇਰਾਂ ਦੇ ਘੂਰੇ ਵਿੱਚ
1ਦਾਰਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਮਨਸਬਦਾਰ ਠਹਿਰਾਏ ਜੋ ਕੁਲ ਰਾਜ ਉੱਤੇ ਸਰਦਾਰੀ ਕਰਨ 2ਅਤੇ ਉਨ੍ਹਾਂ ਉੱਤੇ ਤਿੰਨ ਪਰਧਾਨ ਜਿਨ੍ਹਾਂ ਵਿੱਚੋਂ ਇੱਕ ਦਾਨੀਏਲ ਸੀ ਏਸ ਕਰਕੇ ਜੋ ਮਨਸਬਦਾਰ ਉਨ੍ਹਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ 3ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਏਸੇ ਕਰਕੇ ਉਹ ਨੂੰ ਮਨਸਬਦਾਰਾਂ ਤੇ ਪਰਧਾਨਾਂ ਨਾਲੋਂ ਵੱਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਭਈ ਉਹ ਨੂੰ ਸਾਰੇ ਰਾਜ ਉੱਤੇ ਮੁਖਤਿਆਰ ਕਰੇ।।
4ਤਦ ਉਨ੍ਹਾਂ ਮਨਸਬਦਾਰਾਂ ਤੇ ਪਰਧਾਨਾਂ ਨੇ ਚਾਹਿਆ ਭਈ ਕਿਵੇਂ ਨਾ ਕਿਵੇਂ ਰਾਜ ਕਾਜ ਦੇ ਕਾਰਨ ਦਾਨੀਏਲ ਉੱਤੇ ਕੋਈ ਦੋਸ਼ ਲਾਈਏ ਪਰ ਉਨ੍ਹਾਂ ਨੂੰ ਕੋਈ ਦੋਸ਼ ਯਾ ਖੋਟ ਨਾ ਲੱਭਾ ਕਿਉਂ ਜੋ ਉਹ ਵਫ਼ਾਦਾਰ ਸੀ ਅਤੇ ਉਹ ਦੇ ਵਿੱਚ ਕੋਈ ਔਗਣ ਯਾ ਖੋਟ ਨਾ ਲੱਭਾ 5ਤਾਂ ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਏਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ 6ਤਾਂ ਏਹ ਪਰਧਾਨ ਤੇ ਮਨਸਬਦਾਰ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ ਜੁੱਗ ਜੀਉਂਦੇ ਰਹੋ! 7ਰਾਜ ਦੇ ਸਾਰੇ ਪਰਧਾਨਾਂ, ਦੀਵਾਨਾਂ, ਮਨਸਬਦਾਰਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਹੈ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹਾਂ ਦਿਹਾੜਿਆਂ ਤੀਕ ਤੁਹਾਥੋਂ ਬਾਝ, ਹੇ ਰਾਜਨ, ਕਿਸੇ ਦਿਓਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ 8ਹੁਣ ਹੇ ਰਾਜਨ, ਏਸ ਬਿਧੀ ਨੂੰ ਤੇਰੇ ਅਤੇ ਲਿਖਤ ਉੱਤੇ ਆਪਣੀ ਸਹੀ ਪਾ ਦਿਓ ਜੋ ਨਾ ਬਦਲੀ ਜਾਵੇ ਮਾਦੀਆਂ ਅਤੇ ਫਾਰਸੀਆਂ ਦੀ ਮਨਾਹੀ ਦੇ ਪੱਕੇ ਕਨੂਨ ਦੇ ਅਨੁਸਾਰ ਜੋ ਬਦਲਦਾ ਨਹੀਂ 9ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਬਿੱਧੀ ਉੱਤੇ ਸਹੀ ਪਾਈ।।
10ਜਦ ਦਾਨੀਏਲ ਨੂੰ ਮਲੂਮ ਹੋਇਆ ਕਿ ਉਸ ਲਿਖਤ ਉੱਤੇ ਸਹੀ ਪੈ ਗਈ ਹੈ ਤਾਂ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ ਅਤੇ ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ 11ਤਾਂ ਏਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ 12ਫੇਰ ਓਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂਨ ਲਈ ਆਖਿਆ ਭਈ ਹੇ ਰਾਜਨ, ਕੀ ਤੁਸੀਂ ਉਸ ਬਿਧੀ ਉੱਤੇ ਸਹੀ ਨਹੀਂ ਪਾਈ ਭਈ ਜਿਹੜਾ ਕੋਈ ਤੀਹਾਂ ਦਿਨਾਂ ਤੀਕ ਤੁਹਾਥੋਂ ਬਾਝ ਕਿਸੇ ਦਿਉਤੇ ਯਾ ਮਨੁੱਖ ਅੱਗੇ ਬੇਨਤੀ ਕਰੇ ਸੋ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਏਹ ਗੱਲ ਸੱਚ ਹੈ, ਮਾਦੀਆਂ ਅਤੇ ਫਾਰਸੀਆਂ ਦੇ ਕਨੂਨ ਅਨੁਸਾਰ ਜੋ ਬਦਲਦੇ ਨਹੀਂ 13ਉਨ੍ਹਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਨ, ਉਹ ਦਾਨੀਏਲ ਜੋ ਯਹੂਦੀਆਂ ਦੇ ਅਸੀਰਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂਨ ਨੂੰ ਜਿਹ ਦੇ ਉੱਤੇ ਤੁਸਾਂ ਸਹੀ ਪਾਈ ਹੈ ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ 14ਜਦ ਰਾਜੇ ਨੇ ਏਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਛਿੱਥਾ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਅਸਤਣ ਤੀਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ 15ਫੇਰ ਓਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਨ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫਾਰਸੀਆਂ ਦਾ ਏਹ ਕਨੂਨ ਹੈ ਕਿ ਜੋ ਮਨਾਹੀ ਦਾ ਪੱਕਾ ਕਾਨੂਨ ਅਤੇ ਸ਼ਾਹੀ ਬਿੱਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ 16ਤਾਂ ਰਾਜੇ ਨੇ ਆਗਿਆ ਕੀਤੀ ਅਤੇ ਓਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਕਰਦਾ ਹੈਂ ਉਹ ਤੈਨੂੰ ਛੁਡਾਊ ! 17ਅਤੇ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪਰਧਾਨਾਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਏਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।।
18ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਸ਼ੁਗਲ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ 19ਤਾਂ ਰਾਜਾ ਮੂੰਹ ਅਨ੍ਹੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ 20ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪੁੱਜਾ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਥੀਂ ਛੁਡਾਉਣ ਜੋਗ ਹੋਇਆ? 21ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਨ, ਜੁੱਗੋ ਜੁੱਗ ਜੀ 22ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹਾਂ ਨੂੰ ਬੰਦ ਰੱਖਿਆ ਹੈ ਐਥੋਂ ਤੀਕ ਕਿ ਉਨ੍ਹਾਂ ਨੇ ਮੈਨੂੰ ਰਤੀ ਭਰ ਵੀ ਦੁਖ ਨਹੀਂ ਦਿੱਤਾ ਇਸ ਕਰਕੇ ਜੋ ਉਹ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਨ, ਮੈਂ ਦੋਸ਼ ਨਹੀਂ ਕੀਤਾ 23ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਉਸ ਦੇ ਉੱਤੇ ਰਤੀ ਵੀ ਔਖ ਨਾ ਲੱਭਾ, ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।।
24ਤਾਂ ਰਾਜੇ ਨੇ ਹੁਕਮ ਦਿੱਤਾ ਅਰ ਓਹ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਾਲ ਬੱਚਿਆਂ ਅਤੇ ਤੀਵੀਆਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਨ੍ਹਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੋੜੀ ਅੱਪੜਨ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਨ੍ਹਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।।
25ਤਾਂ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁਖ ਸਾਂਦ ਵਧੇ 26ਮੈਂ ਇਹ ਆਗਿਆ ਕਰਦਾ ਹਾਂ ਭਈ ਮੇਰੇ ਸਾਰੇ ਸ਼ਾਹੀਂ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੱਬਣ ਅਤੇ ਡਰਨ, -
ਉਹ ਜੀਉਂਦਾ ਪਰਮੇਸ਼ੁਰ ਹੈ,
ਅਤੇ ਸਦਾ ਲਈ ਕਾਇਮ ਹੈ।
ਉਸ ਦਾ ਰਾਜ ਅਟੱਲ ਹੈ,
ਅਤੇ ਉਸ ਦੀ ਪਾਤਸ਼ਾਹੀ ਆਖਰ ਤੀਕ ਰਹੇਗੀ।
27-28ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ,
ਅਤੇ ਅਕਾਸ਼ ਅਰ ਧਰਤੀ ਵਿੱਚ
ਉਹੋ ਹੀ ਨਿਸ਼ਾਨ ਅਰ ਅਚੰਭੇ ਕਰਦਾ ਹੈ,
ਜਿਹ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ
ਛੁਡਾਇਆ ਹੈ!।।
ਸੋ ਇਹ ਦਾਨੀਏਲ ਦਾਰਾ ਦੇ ਰਾਜ ਅਤੇ ਖੋਰਸ ਫਾਰਸੀ ਦੇ ਰਾਜ ਵਿੱਚ ਭਾਗਵਾਨ ਹੋਇਆ।।
Currently Selected:
ਦਾਨੀਏਲ 6: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.