ਦਾਨੀਏਲ 7:13-14
ਦਾਨੀਏਲ 7:13-14 PUNOVBSI
ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ। ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।।