YouVersion Logo
Search Icon

ਦਾਨੀਏਲ 8

8
ਮੇਢਾ ਤੇ ਬੱਕਰਾ
1ਬੇਲਸ਼ੱਸਰ ਪਾਤਸ਼ਾਹ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੂੰ ਜਿਹੜਾ ਪਹਿਲਾ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ 2ਅਤੇ ਮੈਂ ਦਰਸ਼ਣ ਵਿੱਚ ਡਿੱਠਾ ਅਤੇ ਜਿਸ ਵੇਲੇ ਮੈਂ ਵੇਖਿਆ ਤਾਂ ਐਉਂ ਹੋਇਆ ਭਈ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਸਾਂ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫੇਰ ਮੈਂ ਦਰਸ਼ਣ ਵਿੱਚ ਵੇਖਿਆ ਭਈ ਮੈਂ ਊਲਾਈ ਨਦੀ ਦੇ ਕੰਢੇ ਉੱਤੇ ਹਾਂ 3ਤਾਂ ਮੈਂ ਆਪਣੀਆਂ ਅੱਖਾਂ ਚੁਕ ਕੇ ਡਿੱਠਾ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਢਾ ਖਲੋਤਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਓਹ ਦੋਵੋਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ 4ਮੈਂ ਉਸ ਮੇਢੇ ਨੂੰ ਡਿੱਠਾ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੀਕ ਕਿ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਖਲੋ ਸੱਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸੱਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ 5ਮੈਂ ਏਸ ਚਿੰਤਾ ਵਿੱਚ ਸਾਂ ਅਤੇ ਵੇਖੋ ਇੱਕ ਬੱਕਰਾ ਲਹਿੰਦੇ ਪਾਸਿਓ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਨੂੰ ਵੀ ਨਾ ਛੋਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ ਸਿੰਙ ਸੀ 6ਅਤੇ ਉਹ ਉਸ ਦੁਹਾਂ ਸਿੰਙਾਂ ਵਾਲੇ ਮੇਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖਲੋਤਾ ਵੇਖਿਆ ਸੀ ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ 7ਅਤੇ ਮੈਂ ਉਹ ਨੂੰ ਵੇਖਿਆ ਭਈ ਉਹ ਮੇਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ ਅਤੇ ਮੇਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ ਅਰ ਮੇਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ ਸੋ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਛਿਤਾੜ ਸੁੱਟਿਆ ਅਰ ਕੋਈ ਨਹੀਂ ਸੀ ਜੋ ਮੇਢੇ ਨੂੰ ਉਹ ਦੇ ਹੱਥੋਂ ਛੁਡਾ ਸੱਕੇ 8ਅਤੇ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਭਜ ਪਿਆ ਅਤੇ ਉਹ ਦੇ ਥਾਂ ਚਾਰ ਅਚਰਜ ਸਿੰਙ ਅਕਾਸ਼ ਦੀਆਂ ਚੌਹਾਂ ਪੌਣਾ ਵੱਲ ਨਿੱਕਲੇ 9ਅਤੇ ਉਨ੍ਹਾਂ ਵਿੱਚੋਂ ਇੱਕ ਥੀਂ ਇੱਕ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ ਅਤੇ ਚੜ੍ਹਦੇ ਅਰ ਮਨ ਭਾਉਂਦੇ ਦੇਸ ਵੱਲ ਅਤਿਯੰਤ ਵੱਧ ਗਿਆ 10ਅਤੇ ਉਹ ਵਧ ਕੇ ਅਕਾਸ਼ ਦੀ ਸੈਨਾ ਤੀਕ ਪੁੱਜ ਪਿਆ ਅਰ ਉਹ ਸੈਨਾ ਵਿੱਚੋਂ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਡੇਗ ਦਿੱਤਾ ਅਰ ਉਨ੍ਹਾਂ ਨੂੰ ਛਿਤਾੜਿਆ 11ਸਗੋਂ ਉਸ ਨੇ ਸੈਨਾ ਦੇ ਸ਼ਜ਼ਾਦੇ ਤੀਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤ੍ਰ ਥਾਂ ਢਾਇਆ ਗਿਆ 12ਸੋ ਉਹ ਸੈਨਾ ਸਦਾ ਦੀ ਹੋਮ ਦੀ ਭੇਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਭਾਗਵਾਨ ਹੁੰਦਾ ਰਿਹਾ।।
13ਫੇਰ ਮੈਂ ਇੱਕ ਸੰਤ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਸੰਤ ਨੇ ਉਸ ਸੰਤ ਨੂੰ ਜੋ ਗੱਲਾ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤ੍ਰ ਥਾਂ ਅਤੇ ਸੈਨਾ ਦੋਵੇਂ ਦਿੱਤੇ ਗਏ ਭਈ ਛਿਤਾੜੇ ਜਾਣ ਇਹ ਕਦੋਂ ਤੀਕ ਰਹੇ? 14ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸੰਝ ਅਰ ਸਵੇਰ ਤੋੜੀ ਹੈ ਫੇਰ ਪਵਿੱਤ੍ਰ ਥਾਂ ਸੁੱਚਾ ਬਣਾਇਆ ਜਾਵੇਗਾ।।
15ਅਤੇ ਐਉਂ ਹੋਇਆ ਕਿ ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਡਿੱਠਾ ਅਤੇ ਉਹ ਦਾ ਅਰਥ ਲੱਭਦਾ ਸਾਂ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖਲੋਤਾ ਸੀ ਜਿਹ ਦਾ ਰੂਪ ਮਨੁੱਖ ਜਿਹਾ ਸੀ 16ਅਤੇ ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਹ ਨੇ ਊਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਜਬਰਾਏਲ, ਏਸ ਮਨੁੱਖ ਨੂੰ ਏਸ ਦਰਸ਼ਣ ਦਾ ਅਰਥ ਦੱਸ! 17ਫੇਰ ਜਿੱਥੇ ਮੈਂ ਖਲੋਤਾ ਸਾਂ ਉੱਥੇ ਉਹ ਨੇੜੇ ਆਇਆ ਅਤੇ ਜਦੋਂ ਆ ਪੁੱਜਾ ਤਾਂ ਮੈਂ ਗਿਰ ਗਿਆ ਅਤੇ ਮੂੰਹ ਪਰਨੇ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤ੍ਰ ਸਮਝ ਲੈ ਕਿਉਂ ਜੋ ਦਰਸ਼ਣ ਓੜਕ ਦੇ ਸਮੇਂ ਵਿੱਚ ਮੁੱਕ ਜਾਏਗਾ 18ਅਤੇ ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਪਰਨੇ ਵੱਡੀ ਨੀਂਦਰ ਵਿੱਚ ਧਰਤੀ ਉੱਤੇ ਪਿਆ ਸਾਂ ਤਾਂ ਉਹ ਨੇ ਮੈਨੂੰ ਛੋਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ 19ਅਤੇ ਆਖਿਆ ਕਿ ਵੇਖ, ਮੈਂ ਤੈਨੂੰ ਦੱਸਦਾ ਹਾਂ ਕਿ ਕ੍ਰੋਧ ਦੇ ਛੇਕੜ ਕੀ ਹੋਵੇਗਾ ਕਿਉਂ ਜੋ ਠਹਿਰਾਏ ਹੋਏ ਸਮੇਂ ਉੱਤੇ ਉੜਕ ਹੋਵੇਗਾ 20ਉਹ ਮੇਢਾ ਜਿਹ ਨੂੰ ਤੈਂ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫਾਰਸ ਦੇ ਰਾਜੇ ਹਨ 21ਅਤੇ ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾ ਰਾਜਾ ਹੈ 22ਅਤੇ ਏਸ ਕਰਕੇ ਕਿ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ ਦੇ ਵਿਚਕਾਰ ਉੱਠਣਗੇ ਪਰ ਉਨ੍ਹਾਂ ਦਾ ਵਸ ਉਹ ਦੇ ਵਰਗਾ ਨਾ ਹੋਵੇਗਾ 23ਅਤੇ ਉਨ੍ਹਾਂ ਦੇ ਰਾਜ ਦੇ ਛੇਕੜਲੇ ਸਮੇਂ ਜਿਸ ਵੇਲੇ ਅਪਰਾਧੀ ਲੋਕ ਕੰਢਿਆਂ ਤੀਕ ਪੁੱਜ ਪੈਣਗੇ ਤਾਂ ਇੱਕ ਕਰੜੇ ਮੂੰਹ ਅਤੇ ਭੇਤ ਦੀਆਂ ਗੱਲਾਂ ਦੇ ਬੁੱਝਣ ਵਾਲਾ ਉੱਠੇਗਾ 24ਇਹ ਵੱਡਾ ਡਾਢਾ ਹੋਵੇਗਾ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਡੌਲ ਨਾਲ ਮਾਰ ਸੁੱਟੇਗਾ ਅਤੇ ਭਾਗਵਾਨ ਹੋਵੇਗਾ ਅਰ ਕੰਮ ਕਰੇਗਾ ਅਤੇ ਜੋਰਾਵਰਾਂ ਨੂੰ ਅਰ ਪਵਿੱਤ੍ਰ ਲੋਕਾਂ ਨੂੰ ਨਾਸ ਕਰ ਸੁੱਟੇਗਾ 25ਅਤੇ ਆਪਣੀ ਸਿਆਣਪ ਨਾਲ ਉਹ ਚਤੁਰਾਈ ਨੂੰ ਆਪਣੇ ਹੱਥ ਵਿੱਚ ਭਾਗਵਾਨ ਕਰੇਗਾ ਅਤੇ ਆਪਣੇ ਮਨ ਵਿੱਚ ਆਪ ਨੂੰ ਉੱਚਾ ਕਰੇਗਾ ਅਤੇ ਮੇਲ ਦੇ ਵੇਲੇ ਬਹੁਤਿਆਂ ਦਾ ਨਾਸ ਕਰੇਗਾ। ਉਹ ਸ਼ਾਜ਼ਾਦਿਆਂ ਦੇ ਸ਼ਜਾਦੇ ਦੇ ਵਿਰੁੱਧ ਉੱਠ ਖਲੋਵੇਗਾ ਪਰ ਬਿਨਾ ਹੱਥ ਲਾਏ ਤੋਂੜਿਆ ਜਾਵੇਗਾ 26ਅਤੇ ਉਹ ਸੰਝ ਅਤੇ ਸਵੇਰ ਦਾ ਦਰਸ਼ਣ ਜੋ ਆਖਿਆ ਗਿਆ ਹੈ ਸੋ ਸਤ ਹੈ ਪਰ ਤੂੰ ਉਹ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਅਜੇ ਢੇਰ ਸਾਰਾ ਚਿਰ ਪਿਆ ਹੈ 27ਅਤੇ ਮੈਂ ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੀਕ ਮਾਂਦਾ ਪਿਆ ਰਿਹਾ, ਫੇਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਾਬਰਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।।

Highlight

Share

Copy

None

Want to have your highlights saved across all your devices? Sign up or sign in