YouVersion Logo
Search Icon

ਦਾਨੀਏਲ 9

9
ਦਾਨੀਏਲ ਦੀ ਬੇਨਤੀ ਅਤੇ ਸੱਤ੍ਰ ਸਾਤੇ
1ਅਹਸ਼ਵੇਰੋਸ਼ ਦੇ ਪੁੱਤ੍ਰ ਦਾਰਾ ਦੇ ਪਹਿਲੇ ਵਰ੍ਹੇ ਵਿੱਚ ਜੋ ਮਾਦੀ ਵੰਸ ਦਾ ਸੀ ਨਾਲੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ 2ਉਸ ਦੇ ਰਾਜ ਦੇ ਪਹਿਲੇ ਵਰ੍ਹੇ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿਚੋਂ ਉਨ੍ਹਾਂ ਦਾ ਲੇਖਾ ਜਾਣਿਆ ਜਿਨ੍ਹਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ ਭਈ ਓਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਵਰ੍ਹੇ ਪੂਰੇ ਹੋਣ।।
3ਮੈਂ ਆਪਣਾ ਮੂੰਹ ਪ੍ਰਭੁ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਅਰ ਵਰਤ ਰੱਖ ਕੇ ਤੱਪੜ ਅਰ ਸੁਆਹ ਸਣੇ ਉਹ ਦੀ ਭਾਲ ਕੀਤੀ 4ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਅਰਦਾਸ ਕੀਤੀ ਨਾਲੇ ਮੈਂ ਮੰਨ ਲਿਆ ਅਤੇ ਆਖਿਆ, ਹੇ ਪ੍ਰਭੁ, ਜਿਹੜਾ ਵੱਡਾ ਅਤੇ ਭਿਆਣਕ ਪਰਮੇਸ਼ੁਰ ਹੈਂ ਅਤੇ ਉਸ ਨੇਮ ਨੂੰ ਆਪਣੇ ਪ੍ਰੀਤਮਾਂ ਦੇ ਨਾਲ ਅਤੇ ਜਿਹੜੇ ਤੇਰੇ ਆਗਿਆਕਾਰੀ ਹਨ ਉਨ੍ਹਾਂ ਦੇ ਨਾਲ ਚੇਤੇ ਰੱਖਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਰੱਖਦਾ ਹੈਂ 5ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ, ਅਸਾਂ ਬਦੀ ਕੀਤੀ, ਅਸਾਂ ਸਿਰ ਚੁੱਕਿਆ ਜੋ ਅਸੀਂ ਤੇਰੀਆਂ ਆਗਿਆਂ ਅਤੇ ਤੇਰਿਆਂ ਨਿਆਵਾਂ ਤੋਂ ਫਿਰ ਗਏ ਹਾਂ! 6ਅਤੇ ਅਸਾਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਨ੍ਹਾਂ ਨੇ ਤੇਰਾ ਨਾਮ ਲੈ ਕੇ ਸਾਡੇ ਪਾਤਸ਼ਾਹਾਂ ਸਾਡੇ ਸ਼ਜ਼ਾਦਿਆਂ ਅਤੇ ਸਾਡੇ ਪਿਓ ਦਾਦਿਆਂ ਅਤੇ ਸਾਡੇ ਦੇਸ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ 7ਹੇ ਪ੍ਰਭੁ, ਧਰਮ ਤੇਰਾ ਹੀ ਹੈ ਪਰ ਸਾਡੇ ਲਈ ਮੂੰਹ ਚੁਰਾਉਣਾ ਜਿਵੇਂ ਅੱਜ ਦਾ ਦਿਨ ਹੈ, ਹਾਂ, ਯਹੂਦਾਹ ਦਿਆਂ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ ਉਨ੍ਹਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੈਂ ਉਨ੍ਹਾਂ ਦੇ ਔਗਣਾਂ ਦੇ ਕਾਰਨ ਜੋ ਉਨ੍ਹਾਂ ਨੇ ਤੇਰੇ ਅੱਗੇ ਕੀਤੇ, ਤੂੰ ਉਨ੍ਹਾਂ ਨੂੰ ਖਿੰਡਾ ਦਿੱਤਾ 8ਹੇ ਪ੍ਰਭੁ, ਮੂੰਹ ਚੁਰਾਉਣਾ ਸਾਡੇ ਲਈ, ਸਾਡੇ ਪਾਤਸ਼ਾਹਾਂ ਅਤੇ ਸ਼ਜ਼ਾਦਿਆਂ ਅਰ ਸਾਡੇ ਪਿਉ ਦਾਦਿਆਂ ਦੇ ਲਈ ਹੈ ਜੋ ਅਸੀਂ ਤੇਰੇ ਪਾਪੀ ਹੋਏ 9ਪ੍ਰਭੁ ਸਾਡੇ ਪਰਮੇਸ਼ੁਰ ਦੀਆਂ ਦਇਆਂ ਅਤੇ ਖਿਮਾਂ ਹਨ, ਅਸਾਂ ਭਾਵੇਂ ਉਹ ਦੇ ਅੱਗੇ ਸਿਰ ਚੁੱਕਿਆ 10ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਬੋਲ ਨਾ ਮੰਨਿਆ ਜੋ ਉਹ ਦੇ ਕਾਨੂਨਾਂ ਉੱਤੇ ਚੱਲੀਏ ਜਿਹ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ 11ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਬੋਲ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆਣ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੈ ਇਸ ਲਈ ਜੋ ਅਸਾਂ ਉਹ ਦਾ ਪਾਪ ਕੀਤਾ 12ਅਤੇ ਉਹ ਨੇ ਆਪਣੀਆਂ ਓਹ ਗੱਲਾਂ ਜੋ ਉਹ ਨੇ ਅਸਾਂ ਲੋਕਾਂ ਦੇ ਨਾਲ ਅਤੇ ਸਾਡਿਆਂ ਨਿਆਈਆਂ ਦੇ ਨਾਲ ਜਿਹੜੇ ਸਾਡਾ ਨਿਆਉਂ ਕਰਦੇ ਸਨ ਆਖੀਆਂ ਸਨ ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਹੇਠ ਅਜੇਹੀ ਗੱਲ ਨਹੀਂ ਹੋਈ ਜੇਹੀ ਯਰੂਸ਼ਲਮ ਨਾਲ ਹੋਈ ਹੈ 13ਜਿਸ ਤਰਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹਨ ਉਸੇ ਤਰਾਂ ਇਸ ਸਾਰੀਆਂ ਬਿਪਤਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸਾਂ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ 14ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਵੀ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸਤ ਹੈ, ਪਰ ਅਸਾਂ ਉਹ ਦਾ ਬੋਲ ਨਾ ਮੰਨਿਆ 15ਅਤੇ ਹੁਣ ਹੇ ਪ੍ਰਭੁ ਸਾਡੇ ਪਰਮੇਸ਼ੁਰ, ਜੋ ਬਲ ਵਾਲੀ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੈਂ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸਾਂ ਪਾਪ ਕੀਤੇ, ਅਸਾਂ ਟੇਢੇ ਕੰਮ ਕੀਤੇ!।।
16ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ! 17ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪਰਕਾਸ਼ ਨੂੰ ਪ੍ਰਭੁ ਦੇ ਲਈ ਆਪਣੇ ਪਵਿੱਤ੍ਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ 18ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ 19ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।
20ਮੈਂ ਇਹ ਕਹਿੰਦਾ ਹੀ ਸਾਂ ਅਤੇ ਅਰਦਾਸ ਕਰਦਾ ਅਤੇ ਆਪਣਿਆਂ ਪਾਪਾਂ ਅਤੇ ਆਪਣੇ ਲੋਕ ਇਸਰਾਏਲੀਆਂ ਦੇ ਪਾਪਾਂ ਨੂੰ ਮੰਨਦਾ ਹੀ ਸਾਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਪਹਾੜ ਲਈ ਆਪਣੇ ਤਰਲੇ ਪਾਉਂਦਾ ਹੀ ਸਾਂ 21ਹਾਂ, ਅਰਦਾਸ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜਬਰਾਈਲ ਜਿਹ ਨੂੰ ਮੈਂ ਪਹਿਲੋਂ ਪਹਿਲੇ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ। ਇਹ ਤ੍ਰਿਕਾਲਾਂ ਦੀ ਭੇਟ ਝੜਾਉਣ ਦੇ ਵੇਲੇ ਦੇ ਲਗ ਭਗ ਸੀ 22ਅਤੇ ਉਹ ਨੇ ਮੈਨੂੰ ਖਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ 23ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ 24ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤ੍ਰ ਸ਼ਹਿਰ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਰ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤ੍ਰ ਨੂੰ ਮਸਹ ਕਰੇ 25ਸੋ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤ੍ਰ ਤੀਕਰ ਸੱਤ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ 26ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਰ ਪਵਿੱਤ੍ਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੀਕਰ ਲੜਾਈ ਰਹੇਗੀ ਅਤੇ ਠਹਿਰਾਈਆ ਹੋਈਆਂ ਉਜਾੜਾਂ ਹੋਣਗੀਆਂ 27ਅਤੇ ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਰ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਰ ਠਹਿਰਾਏ ਹੋਏ ਅੰਤ ਤੀਕਰ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ।।

Highlight

Share

Copy

None

Want to have your highlights saved across all your devices? Sign up or sign in