YouVersion Logo
Search Icon

ਅਫ਼ਸੀਆਂ ਨੂੰ 4

4
ਏਕਤਾ ਦੀ ਲੋੜ । ਪੁਰਾਣੀ ਅਤੇ ਨਵੀਂ ਇਨਸਾਨੀਅਤ
1ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ 2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪ੍ਰੇਮ ਨਾਲ ਇੱਕ ਦੂਜੇ ਦੀ ਸਹਿ ਲਵੋ 3ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ 5ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ 6ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ 7ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ 8ਇਸ ਲਈ ਉਹ ਆਖਦਾ ਹੈ#ਜ਼. 68:18 -
ਜਾਂ ਉਹ ਉਤਾਹਾਂ ਨੂੰ ਚੜ੍ਹਿਆ,
ਓਹ ਬੰਧਨ ਨੂੰ ਬੰਨ੍ਹ ਲਿਆ,
ਅਤੇ ਮਨੁੱਖਾਂ ਨੂੰ ਦਾਨ ਦਿੱਤੇ।।
9ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ 10ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ 11ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ 12ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ 13ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ 14ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ 15ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ 16ਜਿਸ ਤੋਂ ਸਾਰੀ ਦੇਹੀ ਹਰੇਕ ਜੋੜ ਦੀ ਮੱਦਤ ਨਾਲ ਠੀਕ ਠੀਕ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਇੱਕ ਇੱਕ ਅੰਗ ਦੇ ਵਲ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਭਈ ਉਹ ਪ੍ਰੇਮ ਵਿੱਚ ਆਪਣੀ ਉਸਾਰੀ ਕਰੇ।।
17ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ 18ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ 19ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ 20ਪਰ ਤੁਸਾਂ ਮਸੀਹ ਦੀ ਅਜਿਹੀ ਸਿੱਖਿਆ ਨਾ ਪਾਈ! 21ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ 22ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ 23ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ 24ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।
25ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਏ ਦੇ ਅੰਗ ਹਾਂ 26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ! 27ਅਤੇ ਨਾ ਸ਼ਤਾਨ ਨੂੰ ਥਾਂ ਦਿਓ।।
28ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ 29ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ 30ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ 31ਸਭ ਕੁੜੱਤਣ, ਕ੍ਰੋਧ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਤੁਹਾਥੋਂ ਦੂਰ ਹੋਵੇ 32ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।

Highlight

Share

Copy

None

Want to have your highlights saved across all your devices? Sign up or sign in