YouVersion Logo
Search Icon

ਅਫ਼ਸੀਆਂ ਨੂੰ 6

6
ਪਰਮੇਸ਼ੁਰ ਦੇ ਪੂਰੇ ਸ਼ਸਤ੍ਰ ਬਸਤ੍ਰ ਧਾਰੋ
1ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ 2ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ 3ਇਹ ਵਾਇਦੇ ਨਾਲ ਪਹਿਲਾ ਹੁਕਮ ਹੈ 4ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।।
5ਹੇ ਨੌਕਰੋ,#6:5 ਅਥਵਾ ਗੁਲਾਮੋ ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ 6ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਾ ਸਗੋਂ ਸਰੀਰ ਮਸੀਹ ਦਿਆਂ ਦਾਸਾਂ ਵਾਂਙੁ ਜੀ ਲਾ ਕੇ ਪਰਮੇਸ਼ੁਰ ਦੀ ਇੱਛਿਆ ਪੂਰੀ ਕਰੋ 7ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ 8ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ 9ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਛੱਡ ਕੇ ਓਹਨਾਂ ਨਾਲ ਉਹੋ ਜਿਹਾ ਵਰਤਾਰਾ ਕਰੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸੁਰਗ ਵਿੱਚ ਓਹਨਾਂ ਦਾ ਅਤੇ ਤੁਹਾਡਾ ਦੋਹਾਂ ਦਾ ਮਾਲਕ ਹੈ ਅਤੇ ਉਹ ਦੀ ਦਰਗਾਹੇ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।।
10ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ! 11ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ 12ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ 13ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ 14ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ 15ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ ! 16ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ 17ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ 18ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ 19ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ 20ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।
21ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ 22ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।
23ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ 24ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।।

Highlight

Share

Copy

None

Want to have your highlights saved across all your devices? Sign up or sign in