ਕੂਚ 10:21-23
ਕੂਚ 10:21-23 PUNOVBSI
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਅਨ੍ਹੇਰਾ ਹੋ ਜਾਵੇ, ਅਜੇਹਾ ਅਨ੍ਹੇਰਾ ਜਿਹੜਾ ਟੋਹਿਆ ਜਾਵੇ ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਰ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਅਨ੍ਹੇਰ ਘੁੱਪ ਰਿਹਾ ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਰ ਨਾ ਕੋਈ ਤਿੰਨ ਦਿਨ ਤੀਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦਿਆਂ ਟਿਕਾਣਿਆਂ ਵਿੱਚ ਚਾਨਣਾ ਸੀ