YouVersion Logo
Search Icon

ਕੂਚ 10

10
ਸਲਾ ਤੇ ਅਨ੍ਹੇਰੇ ਦੀਆਂ ਬਵਾਂ
1ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾਹ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਰ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਏਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ 2ਏਸ ਲਈ ਜੋ ਤੂੰ ਆਪਣੇ ਪੁੱਤ੍ਰ ਅਰ ਆਪਣੇ ਪੋਤ੍ਰੇ ਦੇ ਕੰਨਾਂ ਵਿੱਚ ਪਾਇਆ ਕਰੇਂ ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਰ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ 3ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਭਈ ਕਦ ਤੀਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਮੇਰੀ ਉਪਾਸਨਾ ਕਰੇ 4ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਘੱਲਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਸਲਾ ਲਿਆ ਰਿਹਾ ਹਾਂ 5ਉਹ ਧਰਤੀ ਦੀ ਪਰਤ ਨੂੰ ਐਉਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸੱਕੇਗਾ ਅਰ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬੱਚ ਰਿਹਾ ਹੈ ਖਾ ਜਾਵੇਗੀ ਅਰ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਜੂਹ ਵਿੱਚ ਉੱਗੇ ਹਨ ਖਾ ਜਾਵੇਗੀ 6ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤਾਈਂ ਭਈ ਨਾ ਤੇਰੇ ਪਿੱਤ੍ਰਾਂ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਓਹ ਜ਼ਮੀਨ ਉੱਤੇ ਅੱਜ ਦੇ ਦਿਨ ਤੀਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ 7ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਏਹ ਮਨੁੱਖ ਕੱਦ ਤੀਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੀਕ ਤੁਸਾਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ? 8ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ ਜਾਓ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਕਿਹੜੇ ਹਨ? 9ਮੂਸਾ ਆਖਿਆ ਅਸੀਂ ਆਪਣੇ ਜੁਆਣਾਂ ਨਾਲ ਆਪਣੇ ਬੁੱਢਿਆਂ ਨਾਲ ਜਾਵਾਂਗੇ ਅਸੀਂ ਆਪਣੇ ਪੁੱਤ੍ਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਵਾਂਗੇ ਕਿਉਂ ਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ 10ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਐਉਂ ਯਹੋਵਾਹ ਤੁਹਾਡੇ ਸੰਗ ਹੋਵੇ ਜਿਵੇਂ ਮੈਂ ਤੁਹਾਨੂੰ ਅਰ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ 11ਐਉਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਲੋੜਦੇ ਹੋ। ਸੋ ਓਹ ਫ਼ਿਰਊਨ ਦੇ ਅੱਗੋਂ ਧੱਕੇ ਗਏ।।
12ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਰ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬੱਚ ਰਿਹਾ ਹੈ ਚੱਟ ਜਾਵੇ 13ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਰ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਾਂ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਸਲਾ ਲੈ ਆਈ 14ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ 15ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਅਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫ਼ਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਰ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਈ ਨਾ ਰਹੀ 16ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਰ ਤੁਹਾਡਾ ਪਾਪ ਕੀਤਾ ਹੈ 17ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫਾਰਸ਼ ਕਰ ਕਿ ਉਹ ਕੇਵਲ ਏਸ ਮੌਤ ਨੂੰ ਮੈਥੋਂ ਹਟਾਵੇ 18ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਰ ਯਹੋਵਾਹ ਦੇ ਅੱਗੇ ਸਫ਼ਾਰਸ਼ ਕੀਤੀ 19ਤਾਂ ਯਹੋਵਾਹ ਨੇ ਪੱਛੋਂ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਸਲਾ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਸਲਾ ਨਾ ਰਹੀ 20ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਰ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।
21ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਅਨ੍ਹੇਰਾ ਹੋ ਜਾਵੇ, ਅਜੇਹਾ ਅਨ੍ਹੇਰਾ ਜਿਹੜਾ ਟੋਹਿਆ ਜਾਵੇ 22ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਰ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਅਨ੍ਹੇਰ ਘੁੱਪ ਰਿਹਾ 23ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਰ ਨਾ ਕੋਈ ਤਿੰਨ ਦਿਨ ਤੀਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦਿਆਂ ਟਿਕਾਣਿਆਂ ਵਿੱਚ ਚਾਨਣਾ ਸੀ 24ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ ਤੁਸੀਂ ਜਾਓ ਅਰ ਯਹੋਵਾਹ ਦੀ ਉਪਾਸਨਾ ਕਰੋ ਕੇਵਲ ਤੁਹਾਡੇ ਇੱਜੜ ਅਰ ਤੁਹਾਡੇ ਵੱਗ ਰਹਿ ਜਾਣ ਅਰ ਤੁਹਾਡੇ ਨਿਆਣੇ ਵੀ ਨਾਲ ਜਾਣ 25ਤਾਂ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ 26ਸਾਡੇ ਪਸੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੀਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ 27ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਓਸ ਨੇ ਨਾ ਚਾਹਿਆ ਕਿ ਓਹ ਜਾਣ 28ਤਾਂ ਫ਼ਿਰਊਨ ਨੇ ਉਸ ਨੂੰ ਆਖਿਆ ਮੇਰੇ ਕੋਲੋਂ ਨਿੱਕਲ ਜਾਹ ਅਰ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾਂ ਵੇਖੀਂ ਕਿਉਂ ਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ 29ਤਾਂ ਮੂਸਾ ਨੇ ਆਖਿਆ ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।।

Currently Selected:

ਕੂਚ 10: PUNOVBSI

Highlight

Share

Copy

None

Want to have your highlights saved across all your devices? Sign up or sign in