YouVersion Logo
Search Icon

ਕੂਚ 11

11
ਦਸਵੀਂ ਬਵਾ-ਪਲੋਠਿਆਂ ਦੀ ਮੌਤ ਦੀ ਧਮਕੀ
1ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ 2ਪਰਜਾ ਦੇ ਕੰਨਾਂ ਵਿੱਚ ਏਹ ਗੱਲਾਂ ਪਾ ਦੇਹ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਰ ਹਰ ਤੀਵੀਂ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਮੰਗ ਲਵੇ 3ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।
4ਮੂਸਾ ਨੇ ਆਖਿਆ, ਯਹੋਵਾਹ ਐਉਂ ਫਰਮਾਉਂਦਾ ਹੈ ਕਿ ਮੈਂ ਅੱਧੀਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ 5ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ 6ਅਰ ਸਾਰੇ ਮਿਸਰ ਦੇਸ ਵਿੱਚ ਅਜੇਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਰ ਨਾ ਅੱਗੇ ਨੂੰ ਫੇਰ ਹੋਵੇਗਾ 7ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈਕੇ ਡੰਗਰ ਤੀਕ ਇੱਕ ਕੁੱਤਾ ਵੀ ਨਹੀਂ ਭੌਕੇਂਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ 8ਅਰ ਏਹ ਤੇਰੇ ਸਭ ਟਹਿਲੂਏ ਮੇਰੀ ਵੱਲ ਉਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਏਹ ਆਖ ਕੇ ਕਿ ਤੂੰ ਜਾਹ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਰ ਉਸ ਦੇ ਪਿੱਛੋਂ ਮੈਂ ਨਿੱਕਲ ਜਾਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕਰੋਧ ਦੀ ਅੱਗ ਵਿੱਚ ਨਿੱਕਲ ਗਿਆ।।
9ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ 10ਤਾਂ ਮੂਸਾ ਅਤੇ ਹਾਰੂਨ ਨੇ ਏਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।।

Currently Selected:

ਕੂਚ 11: PUNOVBSI

Highlight

Share

Copy

None

Want to have your highlights saved across all your devices? Sign up or sign in