YouVersion Logo
Search Icon

ਕੂਚ 15

15
ਫਤਹ ਦਾ ਗੀਤ
1ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ
ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ-
ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ
ਅੱਤ ਉੱਚਾ ਹੋਇਆ ਹੈ,
ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ
ਵਿੱਚ ਸੁੱਟ ਦਿੱਤਾ ਹੈ।
2ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ,
ਉਹ ਮੇਰਾ ਛੁਟਕਾਰਾ ਹੋਇਆ ਹੈ,
ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ
ਕਰਾਂਗਾ,
ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ
ਵਡਿਆਈ ਕਰਾਂਗਾ।
3ਯਹੋਵਾਹ ਜੋਧਾ ਪੁਰਸ਼ ਹੈ, ਯਹੋਵਾਹ ਉਸ ਦਾ
ਨਾਮ ਹੈ।
4ਫ਼ਿਰਊਨ ਦੇ ਰਥ ਅਤੇ ਉਸ ਦੀ ਫੌਜ ਉਸ ਨੇ
ਸਮੁੰਦਰ ਵਿੱਚ ਸੁੱਟ ਦਿੱਤੀ,
ਉਸ ਦੇ ਚੁਗਵੇਂ ਅਫ਼ਸਰ ਲਾਲ ਸਮੁੰਦਰ ਵਿੱਚ
ਗ਼ਰਕ ਹੋ ਗਏ।
5ਡੂੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ,
ਓਹ ਪੱਥਰ ਵਾਂਙੁ ਤਹਿ ਵਿੱਚ ਚਲੇ ਗਏ।
6ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜ
ਵਾਨ ਹੈ,
ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਿਕਨਾ
ਚੂਰ ਕਰ ਸੁੱਟਦਾ ਹੈ।
7ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ
ਵਿਰੋਧੀਆਂ ਨੂੰ ਢਾ ਲੈਂਦਾ ਹੈ,
ਤੂੰ ਆਪਣਾ ਕਰੋਧ ਘੱਲਦਾ ਹੈ ਜਿਹੜਾ ਉਨ੍ਹਾਂ ਨੂੰ
ਭੁੱਠੇ ਵਾਂਙੁ ਭੱਖ ਲੈਂਦਾ ਹੈ।
8ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾ
ਹੋ ਗਏ,
ਮੌਜਾਂ ਢੇਰ ਵਾਂਙੁ ਖਲੋ ਗਈਆਂ,
ਡੁੰਘਿਆਈਆਂ ਸਮੁੰਦਰ ਦੇ ਵਿਚਕਾਰ ਜੰਮ
ਗਈਆਂ।
9ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ
ਲਵਾਂਗਾ,
ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ
ਆਈ ਕਰਾਂਗਾ,
ਮੈਂ ਆਪਣੀ ਤਲਵਾਰ ਸੂਤਾਂਗਾ ਅਰ ਮੇਰਾ ਹੱਥ
ਉਨ੍ਹਾਂ ਦਾ ਨਾਸ ਕਰੇਗਾ।
10ਤੈਂ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ
ਉਨ੍ਹਾਂ ਨੂੰ ਢੱਕ ਲਿਆ,
ਓਹ ਸਿੱਕੇ ਵਾਂਙੁ ਮਹਾ ਜਲ ਵਿੱਚ ਡੁੱਬ ਗਏ।
11ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ?
ਕੌਣ ਹੈ ਤੇਰੇ ਵਰਗਾ ਪਵਿੱਤ੍ਰਤਾਈ ਵਿੱਚ ਪਰਤਾਪ
ਵਾਲਾ,
ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ
ਵਾਲਾ?
12ਤੈਂ ਆਪਣਾ ਸੱਜਾ ਹੱਥ ਪਸਾਰਿਆ,
ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
13ਤੈਂ ਆਪਣੀ ਕਿਰਪਾ ਨਾਲ ਉਸ ਪਰਜਾ ਦੀ
ਅਗਵਾਈ ਕੀਤੀ ਜਿਹ ਨੂੰ ਤੈਂ ਛੁਟਕਾਰਾ
ਦਿੱਤਾ ਸੀ,
ਤੈਂ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤ੍ਰ
ਨਿਵਾਸ ਦੇ ਰਾਹ ਪਾ ਦਿੱਤਾ।
14ਲੋਕਾਂ ਨੇ ਸੁਣਿਆ, ਓਹ ਕੰਬਦੇ ਹਨ,
ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
15ਤਦ ਅਦੋਮ ਦੇ ਸਰਦਾਰ ਘਾਬਰ ਗਏ,
ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ,
ਕਨਾਨ ਦੇ ਸਾਰੇ ਵਾਸੀ ਢਲ ਗਏ।
16ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ,
ਓਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ
ਵਾਂਙੁ ਚੁੱਪ ਰਹਿ ਜਾਂਦੇ ਹਨ।
ਹੇ ਯਹੋਵਾਹ ਜਦ ਤੀਕ ਤੇਰੀ ਪਰਜਾ ਲੰਘ ਨਾ
ਜਾਵੇ,
ਜਦ ਤੀਕ ਉਹ ਪਰਜਾ ਜਿਹੜੀ ਤੈਂ ਵਿਹਾਝੀ ਹੈ
ਪਾਰ ਨਾ ਲੰਘ ਜਾਵੇ,
17ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ
ਅਤੇ ਆਪਣੀ ਮਿਲਖ ਦੇ ਪਹਾੜ ਵਿੱਚ
ਲਗਾਵੇਂਗਾ,
ਹੇ ਯਹੋਵਾਹ ਉਸ ਅਸਥਾਨ ਵਿੱਚ ਜਿਹੜਾ ਤੈਂ
ਆਪਣੇ ਰਹਿਣ ਲਈ ਬਣਾਇਆ ਹੈ,
ਹੇ ਮੇਰੇ ਪ੍ਰਭੁ, ਉਹ ਪਵਿੱਤ੍ਰ ਅਸਥਾਨ ਜਿਹੜਾ ਤੇਰੇ
ਹੱਥਾਂ ਨੇ ਅਸਥਰ ਕੀਤਾ ਹੈ।
18ਯਹੋਵਾਹ ਸਦਾ ਤੀਕ ਰਾਜ ਕਰਦਾ ਰਹੇਗਾ।।
19ਫ਼ਿਰਊਨ ਦੇ ਘੋੜੇ ਅਰ ਉਸ ਦੇ ਰਥ ਅਰ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਖੁਸ਼ਕੀ ਉੱਤੋਂ ਦੀ ਲੰਘ ਗਏ 20ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਰ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਰ ਨੱਚਦੀਆਂ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ 21ਮਿਰਯਮ ਨੇ ਉਨ੍ਹਾਂ ਨੂੰ ਉੱਤ੍ਰ ਦਿੱਤਾ-
ਯਹੋਵਾਹ ਲਈ ਗਾਓ ਕਿਉਂ ਜੋ ਉਹ ਅੱਤ ਉੱਚਾ
ਹੋਇਆ ਹੈ,
ਘੋੜਾ ਅਰ ਉਸ ਦਾ ਅਸਵਰ ਉਸ ਨੇ ਸਮੁੰਦਰ
ਵਿੱਚ ਸੁੱਟ ਦਿੱਤਾ।।
22ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਓਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ 23ਜਦ ਓਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸੱਕੇ ਕਿਉਂ ਜੋ ਉਹ ਕੌੜਾ ਸੀ ਏਸ ਲਈ ਉਸ ਦਾ ਨਾਉਂ ਮਾਰਾਹ ਪੈ ਗਿਆ 24ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? 25ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ 26ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ 27ਫੇਰ ਓਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤ੍ਰ ਖਜ਼ੂਰ ਦੇ ਬਿਰਛ ਸਨ ਅਰ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।

Currently Selected:

ਕੂਚ 15: PUNOVBSI

Highlight

Share

Copy

None

Want to have your highlights saved across all your devices? Sign up or sign in